ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਇਕ ਬੱਸ ਨਾਲ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਹਰਿਆਣਾ ਦੇ ਜੀਂਦ ਤੋਂ ਆ ਰਹੀ ਸੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬੱਸ ਚਾਲਕ ਦੀ ਗਰਦਨ ਧੜ ਤੋਂ ਵੱਖ ਹੋ ਕੇ ਟਰਾਲੀ ‘ਤੇ ਜਾ ਡਿੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬੱਸ ‘ਚ ਸਵਾਰ 27 ਦੇ ਕਰੀਬ ਲੋਕ ਜ਼ਖਮੀ ਹੋ ਗਏ। ਜੁਲਾਨਾ ਤੋਂ ਲੰਘਦੇ ਨੈਸ਼ਨਲ ਐਨ.ਐਚ-152 ਡੀ ‘ਤੇ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ ‘ਚ ਲਿਆਂਦਾ ਗਿਆ, ਜਿਨ੍ਹਾਂ ‘ਚੋਂ 17 ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੋਹਤਕ ਪੀ.ਜੀ.ਆਈ ਰੈਫਰ ਕਰ ਦਿੱਤਾ ਗਿਆ। ਹੋਰ ਜ਼ਖ਼ਮੀਆਂ ਦਾ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੂਰਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਰਾਹਤ ਕਾਰਜਾਂ ‘ਚ ਜੁਟਿਆ ਹੋਇਆ ਹੈ।
Related Posts
ਸਿੱਖ ਧਰਮ ਦੇ ਪ੍ਰਚਾਰ ’ਚ ਸੰਤ ਈਸ਼ਰ ਸਿੰਘ ਦਾ ਅਹਿਮ ਯੋਗਦਾਨ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ ਦੂਜੇ ਦਿਨ…
ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ ! SC ਵੱਲੋਂ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੇ ਦਿੱਤੇ ਹੁਕਮ
ਹਰਿਆਣਾ ਅਤੇ ਪੰਜਾਬ ਵਿਚਾਲੇ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਕਿਸਾਨ ਅੰਦੋਲਨ ਕਾਰਨ ਹਰਿਆਣਾ ਸਰਕਾਰ ਨੇ ਇਸ ਨੂੰ ਬੈਰੀਕੇਡ ਲਗਾ ਕੇ…
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਸ਼ੁਰੂ
ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ…