Google search engine
HomeBlogਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਬੀਮਾ ਕਾਰਡ ਬਣਵਾਉਣ ਲਈ ਅਪੀਲ

ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਬੀਮਾ ਕਾਰਡ ਬਣਵਾਉਣ ਲਈ ਅਪੀਲ

ਮਾਲੇਰਕੋਟਲਾ, 16 ਅਪ੍ਰੈਲ :

ਮਾਲੇਰਕੋਟਲਾ ਦੇ ਵਾਰਡ ਨੰਬਰ 13 ਵਿੱਚ ਸਿਹਤ ਬੀਮਾ ਯੋਜਨਾ ਕੈਂਪ ਦੀ ਐਸ.ਡੀ.ਐਮ. ਵੱਲੋਂ ਅਚਨਚੇਤ ਜਾਂਚ

ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਕਨੂ ਗਰਗ ਵੱਲੋਂ ਅੱਜ ਸਥਾਨਕ ਵਾਰਡ ਨੰਬਰ 13 ਵਿਖੇ ਆਯੋਜਿਤ ਸਿਹਤ ਬੀਮਾ ਯੋਜਨਾ ਕਾਰਡ ਸੰਬੰਧੀ ਵਿਸ਼ੇਸ਼ ਕੈਂਪ ਦੀ ਅਚਾਨਕ ਚੈਕਿੰਗ ਕੀਤੀ ਗਈ। ਉਨ੍ਹਾਂ ਕੈਂਪ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ, ਸਹੂਲਤਾਂ ਅਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।ਉਪ ਮੰਡਲ ਮੈਜਿਸਟਰੇਟ ਵੱਲੋਂ ਮੌਕੇ ‘ਤੇ ਮੌਜੂਦ ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਕੈਂਪ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਪ੍ਰਾਪਤ ਕੀਤਾ । ਲੋਕਾਂ ਵੱਲੋਂ ਕੈਂਪ ਵਿੱਚ ਮਿਲ ਰਹੀਆਂ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ ਗਈ।

ਇਸ ਮੌਕੇ ਉਨ੍ਹਾਂ ਨੇ ਸੰਬੰਧਿਤ ਸਟਾਫ਼ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਕੈਂਪ ਦੌਰਾਨ ਜੇਕਰ ਕਿਸੇ ਪ੍ਰਕਾਰ ਦੀ ਤਕਨੀਕੀ ਜਾਂ ਪ੍ਰਬੰਧਕੀ ਦਿੱਕਤ ਆਉਂਦੀ ਹੈ ਤਾਂ ਇਸ ਸੰਬੰਧੀ ਤੁਰੰਤ ਉੱਚ ਅਧਿਕਾਰੀਆਂ ਨੂੰ ਅਗਾਹ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਸਮੱਸਿਆ ਦਾ ਨਿਪਟਾਰਾ ਕਰਕੇ ਲੋਕਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਨ੍ਹਾਂ ਨੇ ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਤਿਆਰ ਕਰਵਾਉਣ ਨੂੰ ਯਕੀਨੀ ਬਣਾਉਣ।

ਉਪ ਮੰਡਲ ਮੈਜਿਸਟਰੇਟ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਕਾਰਡ ਜਲਦ ਤੋਂ ਜਲਦ ਬਣਵਾਏ ਜਾਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਰਥਿਕ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਦੀ ਹੈ ਅਤੇ ਸਿਹਤ ਸੰਬੰਧੀ ਖਰਚਿਆਂ ਵਿੱਚ ਮਹੱਤਵਪੂਰਨ ਰਾਹਤ ਮੁਹੱਈਆ ਕਰਵਾਉਂਦੀ ਹੈ, ਇਸ ਲਈ ਹਰ ਯੋਗ ਪਰਿਵਾਰ ਇਸ ਯੋਜਨਾ ਦਾ ਲਾਭ ਜ਼ਰੂਰ ਲਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI