ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਬਾਰੇ ਵਾਇਰਲ ਹੋਈ ਇਕ ਵੀਡੀਓ ਕਾਰਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਕਾਫ਼ੀ ਹਲਚਲ ਰਹੀ, ਜਿਸ ਨਾਲ ਡੀਸੀ ਵਿਵਾਦਾਂ ਵਿੱਚ ਘਿਰ ਗਏ। ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਪਰੇ ਨੂੰ ਪੱਤਰਕਾਰਾਂ ਲਈ ਇਕ ਵੀਡੀਓ ਜਾਰੀ ਕਰ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਮਜਬੂਰ ਹੋਣਾ ਪੈ ਗਿਆ। ਵਾਇਰਲ ਵੀਡੀਓ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਵੱਲੋਂ ਕਿਹਾ ਜਾ ਰਿਹਾ ਸੀ ਕਿ ਡੀਸੀ ਪਟਿਆਲਾ ਆਮ ਲੋਕਾਂ ਨੂੰ ਨਹੀਂ ਮਿਲਦੇ ਸਗੋਂ ਲੋਕਾਂ ਨੂੰ ਲੰਬਾ ਸਮਾਂ ਉਡੀਕ ਕਰਾਉਂਦੇ ਹਨ। ਇਸ ਸਬੰਧ ਵਿੱਚ ਡੀਸੀ ਨੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਉਹ ਸਵੇਰੇ 9 ਵਜੇ ਤੋਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਦਫ਼ਤਰ ਵਿੱਚ ਬੈਠਦੇ ਹਨ ਤੇ ਉਨ੍ਹਾਂ ਦੇ ਦਫ਼ਤਰ ਦਾ ਦਰਵਾਜ਼ਾ ਹਰੇਕ ਵਿਅਕਤੀ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਜ਼ਰੂਰੀ ਮੀਟਿੰਗਾਂ ਕਾਰਨ ਲੋਕਾਂ ਨੂੰ ਥੋੜਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ ਜਿਸ ਤਰ੍ਹਾਂ ਅੱਜ ਪਹਿਲਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਨਾਲ ਮੀਟਿੰਗ ਕੀਤੀ ਗਈ ਤੇ ਫਿਰ ਫੌਜੀ ਅਧਿਕਾਰੀਆਂ ਨਾਲ ਜ਼ਰੂਰੀ ਮੀਟਿੰਗ ਹੋਈ। ਉਪਰੰਤ ਸਮਾਂ ਲੈ ਕੇ ਆਏ ਵਕਫ਼ ਬੋਰਡ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ 33 ਲੋਕਾਂ ਨੂੰ ਟੋਕਨ ਪ੍ਰਣਾਲੀ ਰਾਹੀਂ ਵੀ ਮਿਲਿਆ ਗਿਆ। ਉਨ੍ਹਾਂ ਕਿਹਾ ਕਿ ਜੇ ਕਿਸੇ ਜ਼ਰੂਰੀ ਮੀਟਿੰਗ ਕਾਰਨ ਮਿਲਣ ਵਿੱਚ ਥੋੜਾ ਸਮਾਂ ਲੱਗਦਾ ਹੈ ਤਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਸੰਜਮ ਨਾਲ ਕੰਮ ਲੈਣ। ਉਨ੍ਹਾਂ ਨੂੰ ਪੂਰਾ ਸਮਾਂ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਵੀ ਨਿਯਮਾਂ ਮੁਤਾਬਕ ਕੀਤਾ ਜਾਵੇਗਾ। ਅੱਗੇ ਉਨ੍ਹਾਂ ਕਿਹਾ ਕਿ ਕੋਈ ਵੀ ਵਸਨੀਕ ਆਪਣੀ ਸਮੱਸਿਆ ਲਈ ਕਿਸੇ ਵੀ ਕੰਮ ਵਾਲੇ ਦਿਨ ਡਿਪਟੀ ਕਮਿਸ਼ਨਰ ਨੂੰ ਮਿਲਣ ਆ ਸਕਦਾ ਹੈ ।
Related Posts
ਕਪੂਰਥਲਾ ‘ਚ ਵਿਜੀਲੈਂਸ ਵਿਭਾਗ ਵੱਲੋਂ GST ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਕਾਬੂ
ਪੰਜਾਬ ਦੇ ਕਪੂਰਥਲਾ ਵਿੱਚ ਵਿਜੀਲੈਂਸ ਵਿਭਾਗ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ…
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿੱਚ ਮੀਡੀਆ ਵਰਕਸ਼ਾਪ
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਦੇ ਸੈਮੀਨਾਰ ਹਾਲ ਵਿੱਚ ਮੀਡੀਆ ਵਰਕਸ਼ਾਪ ‘ਵਾਰਤਾਲਾਪ’ ਕਰਵਾਈ ਗਈ। ਤਿੰਨ ਨਵੇਂ ਫੌਜਦਾਰੀ ਕਾਨੂੰਨਾਂ…
ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਕਰਾਂਗੇ ਕੂਚ
ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ…