Saturday, October 3, 2026
Home Punjab Malerkotla ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪੂਰੀ ਕਰਨ ਵਾਲੇ ਪੰਜਾਬ ਦੇ 8...

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪੂਰੀ ਕਰਨ ਵਾਲੇ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮਾਲੇਰਕੋਟਲਾ ਸ਼ਾਮਲ- ਵਿਰਾਜ ਐਸ. ਤਿੜਕੇ

0
2

ਮਾਲੇਰਕੋਟਲਾ, 1 ਅਕਤੂਬਰ:

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਜ਼ਿਲ੍ਹਾ ਮਾਲੇਰਕੋਟਲਾ ਨੇ 100 ਫੀਸਦੀ ਕੰਮ ਮੁਕੰਮਲ ਕਰਦਿਆਂ ਸੂਬੇ ਦੇ ਉਨ੍ਹਾਂ 8 ਜ਼ਿਲ੍ਹਿਆਂ ਵਿੱਚ ਆਪਣੀ ਥਾਂ ਬਣਾਈ ਹੈ, ਜਿੱਥੇ ਇਹ ਸਮੁੱਚੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਮਾਲੇਰਕੋਟਲਾ ਤੋਂ ਇਲਾਵਾ ਮੋਗਾ, ਸ਼ਹੀਦ ਭਗਤ ਸਿੰਘ ਨਗਰ, ਮਾਨਸਾ, ਤਰਨ ਤਾਰਨ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਨੇ ਵੀ ਐਸ.ਆਈ.ਆਰ.-2026 ਦੀ ਪ੍ਰਕਿਰਿਆ 100 ਫੀਸਦੀ ਮੁਕੰਮਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਕਾਰਜ ਨੂੰ ਸੁਚਾਰੂ ਅਤੇ ਸਮੇਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਤਾਲਮੇਲ ਨਾਲ ਕੰਮ ਕੀਤਾ ਗਿਆ। ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਹੋਏ ਸਨ ਅਤੇ ਦਸਤਾਵੇਜ਼ ਜਾਂ ਹੋਰ ਕਾਰਵਾਈ ਬਕਾਇਆ ਸੀ, ਉੱਥੇ ਸਬੰਧਤ ਬੂਥ ਲੈਵਲ ਅਫ਼ਸਰਾਂ ਅਤੇ ਅਧਿਕਾਰੀਆਂ ਵੱਲੋਂ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕੀਤੇ ਗਏ, ਤਾਂ ਜੋ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਯਕੀਨੀ ਬਣਾਇਆ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਪ੍ਰਬੰਧ ਨਾਲ ਵੋਟਰਾਂ ਨੂੰ ਦਸਤਾਵੇਜ਼ ਜਮ੍ਹਾਂ ਕਰਵਾਉਣ ਜਾਂ ਨਿੱਜੀ ਸੁਣਵਾਈ ਲਈ ਬਿਨਾਂ ਲੋੜ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਵੀ ਰਾਹਤ ਮਿਲੀ। ਵੋਟਰ ਸੂਚੀਆਂ ਨਾਲ ਸਬੰਧਤ ਸਵਾਲਾਂ ਅਤੇ ਮਾਮਲਿਆਂ ਦੇ ਨਿਪਟਾਰੇ ਲਈ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ।

ਵਿਰਾਜ ਐਸ. ਤਿੜਕੇ ਨੇ ਇਸ ਪ੍ਰਾਪਤੀ ਦਾ ਸਿਹਰਾ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਬੀ.ਐਲ.ਓਜ਼ ਅਤੇ ਸਮੁੱਚੇ ਚੋਣ ਅਮਲੇ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਭ ਧਿਰਾਂ ਵੱਲੋਂ ਮਿਲੇ ਸਰਗਰਮ ਅਤੇ ਸਕਾਰਾਤਮਕ ਸਹਿਯੋਗ ਸਦਕਾ ਇਹ ਮਹੱਤਵਪੂਰਨ ਕੰਮ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਹੋ ਸਕਿਆ ਹੈ।

ਉਨ੍ਹਾਂ ਸਮੁੱਚੀ ਟੀਮ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਕੰਮਾਂ ਵਿੱਚ ਆਪਸੀ ਤਾਲਮੇਲ, ਜ਼ਿੰਮੇਵਾਰੀ ਅਤੇ ਵੋਟਰਾਂ ਤੱਕ ਸਿੱਧੀ ਪਹੁੰਚ ਨੇ ਇਸ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

LEAVE A REPLY

Please enter your comment!
Please enter your name here