HomePunjabMalerkotlaਵੋਟਰ ਸੂਚੀ ਵਿੱਚ ਰਹਿ ਗਏ ਯੋਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਲਈ 25 ਅਕਤੂਬਰ...

ਵੋਟਰ ਸੂਚੀ ਵਿੱਚ ਰਹਿ ਗਏ ਯੋਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਲਈ 25 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਵਿਰਾਜ ਐਸ. ਤਿੜਕੇ

ਮਾਲੇਰਕੋਟਲਾ, 20 ਅਕਤੂਬਰ:

ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਹਾਜ਼ਰ ਰਹਿਣਗੇ ਬੀ.ਐਲ.ਓ.; 19 ਅਕਤੂਬਰ ਤੋਂ ਸਹਾਇਤਾ ਡੈਸਕ ਵੀ ਸਥਾਪਤ

ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ; ਨੌਜਵਾਨਾਂ, ਬਜ਼ੁਰਗਾਂ ਅਤੇ ਬੇਘਰ ਵਿਅਕਤੀਆਂ ਦੀ ਰਜਿਸਟ੍ਰੇਸ਼ਨ ’ਤੇ ਵਿਸ਼ੇਸ਼ ਧਿਆਨ- ਜ਼ਿਲ੍ਹਾ ਚੋਣ ਅਫ਼ਸਰ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਮੁਕੰਮਲ ਹੋਣ ਉਪਰੰਤ ਵੋਟਰ ਸੂਚੀ ਵਿੱਚ ਰਹਿ ਗਏ ਯੋਗ ਨਾਗਰਿਕਾਂ ਨੂੰ ਆਪਣੀ ਵੋਟ ਬਣਵਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ 25 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਕੈਂਪਾਂ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੌਜੂਦ ਰਹਿਣਗੇ ਅਤੇ ਨਾਗਰਿਕਾਂ ਨੂੰ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਮ ਦੀ ਜਾਂਚ ਕਰਨ ਅਤੇ ਲੋੜੀਂਦੀਆਂ ਅਰਜ਼ੀਆਂ ਭਰਨ ਵਿੱਚ ਸਹਾਇਤਾ ਪ੍ਰਦਾਨ ਕਰਨਗੇ। ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6, 6ਏ ਅਤੇ 8 ਸਬੰਧੀ ਮੌਜੂਦਾ ਹਦਾਇਤਾਂ ਅਨੁਸਾਰ ਮਾਰਗਦਰਸ਼ਨ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ 19 ਅਕਤੂਬਰ ਤੋਂ ਘੱਟੋ-ਘੱਟ 10 ਦਿਨਾਂ ਲਈ ਚੋਣ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਸਹਾਇਤਾ ਡੈਸਕ ਸਥਾਪਤ ਕੀਤੇ ਜਾਣਗੇ, ਜਿੱਥੇ ਨਾਗਰਿਕ ਆਪਣੀ ਵੋਟ ਸਬੰਧੀ ਵੇਰਵਿਆਂ ਦੀ ਤਸਦੀਕ ਕਰਵਾ ਸਕਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 19 ਤੋਂ 31 ਅਕਤੂਬਰ ਤੱਕ ਸਕੂਲਾਂ, ਕਾਲਜਾਂ, ਬਿਰਧ ਆਸ਼ਰਮਾਂ, ਰੈਣ ਬਸੇਰਿਆਂ ਅਤੇ ਕੋੜ੍ਹ ਆਸ਼ਰਮਾਂ ਵਿੱਚ ਵੀ ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਜਾਵੇਗੀ।

ਇਸ ਦੌਰਾਨ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨਾਂ, ਬਜ਼ੁਰਗਾਂ, ਬੇਘਰ ਵਿਅਕਤੀਆਂ ਅਤੇ ਹੋਰ ਯੋਗ ਨਾਗਰਿਕਾਂ ਤੱਕ ਪਹੁੰਚ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ।

ਉਨ੍ਹਾਂ ਸਬੰਧਤ ਚੋਣ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਸ਼ੇਸ਼ ਸੰਖੇਪ ਸੁਧਾਈ (ਐਸ.ਐਸ.ਆਰ.) ਦੀਆਂ ਸਮੂਹ ਗਤੀਵਿਧੀਆਂ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੀਆਂ ਜਾਣ। ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਤਜਵੀਜ਼ਾਂ 23 ਅਕਤੂਬਰ ਤੱਕ ਭੇਜਣ ਅਤੇ ਫਾਰਮ-7 ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੋਟ ਦਾ ਅਧਿਕਾਰ ਲੋਕਤੰਤਰ ਵਿੱਚ ਨਾਗਰਿਕ ਦੀ ਭਾਗੀਦਾਰੀ ਦਾ ਅਹਿਮ ਆਧਾਰ ਹੈ। ਇਸ ਲਈ ਹਰੇਕ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰੇ ਅਤੇ ਲੋੜ ਪੈਣ ’ਤੇ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਏ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਨਾਮ ਦੀ ਜਾਂਚ ਅਤੇ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਲਈ ਭਾਰਤ ਚੋਣ ਕਮਿਸ਼ਨ ਦੇ ਪੋਰਟਲ voters.eci.gov.in ਜਾਂ ਵੋਟਰ ਹੈਲਪਲਾਈਨ ਨੰਬਰ 1950 ਦੀ ਸਹਾਇਤਾ ਵੀ ਲਈ ਜਾ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments