ਨੈਸ਼ਨਲ ਹਾਈਵੇਅ ’ਤੇ ਮਾਲਵਾ ਕਾਲਜ ਬੌਂਦਲੀ ਨੇੜੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਦੋ ਲੜਕੀਆਂ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਰਧਾਲੂ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਦੋਵੇਂ ਲੜਕੀਆਂ ਕਿਸੇ ਅਣਪਛਾਤੇ ਨੌਜਵਾਨ ਦੇ ਮੋਟਰਸਾਈਕਲ ’ਤੇ ਚੰਡੀਗੜ੍ਹ ਤੋਂ ਸਮਰਾਲਾ ਵੱਲ ਆ ਰਹੀਆਂ ਸਨ। ਮੌਕੇ ਤੋਂ ਪਤਾ ਲੱਗਾ ਕਿ ਟਾਇਰ ਫਟਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਫਲਾਈਓਵਰ ‘ਤੇ ਲੱਗੀ ਰੇਲਿੰਗ ਨਾਲ ਜਾ ਟਕਰਾਇਆ। ਮੋਟਰਸਾਈਕਲ ਦੇ ਪਿੱਛੇ ਬੈਠੀਆਂ ਦੋਵੇਂ ਲੜਕੀਆਂ ਪੁਲ ਤੋਂ ਡਿੱਗ ਗਈਆਂ। ਮੋਟਰਸਾਈਕਲ ਚਾਲਕ ਅੰਕਿਤ (36) ਪੁਲ ਤੋਂ ਹੇਠਾਂ ਲਟਕ ਗਿਆ। ਹਾਦਸੇ ਵਿੱਚ ਸਪਨਾ (17) ਅਤੇ ਸਕੁੰਤਲਾ (22) ਦੀ ਮੌਤ ਹੋ ਗਈ। ਦੋਵੇਂ ਲੁਧਿਆਣਾ ਦੇ ਗੋਬਿੰਦਪੁਰ ਨੇੜੇ ਢੰਡਾਰੀ ਕਲਾ ਦੇ ਰਹਿਣ ਵਾਲਿਆਂ ਸਨ।
Related Posts
ਪੰਜਾਬੀ ਗਾਇਕ ਜਸਬੀਰ ਜੱਸੀ ਦਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਵੱਡਾ ਬਿਆਨ
ਕੰਗਨਾ ਦੀ ਫਿਲਮ ਪੂਰੇ ਦੇਸ਼ ‘ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹੁਣ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ…
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਹਾਈਕੋਰਟ ‘ਚ ਕੀਤੀ ਪਹੁੰਚ, ਦਾਇਰ ਅਰਜ਼ੀ ਨੂੰ ਰੱਦ ਕਰਨ ਦੀ ਕੀਤੀ ਮੰਗ
ਐਨ.ਐਸ.ਏ ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ…
ਗੈਰ-ਕਾਨੂੰਨੀ ਮਾਈਨਿੰਗ ਕਾਰਨ ਅਦਾਲਤ ਨੇ ਸੁਰਿੰਦਰ ਪੰਵਾਰ ਨੂੰ 9 ਦਿਨਾਂ ਦੇ ਰਿਮਾਂਡ ‘ਤੇ ਭੇਜਿਆ
ਸੋਨੀਪਤ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਚੋਣਾਂ ਤੋਂ ਪਹਿਲਾਂ ਈ.ਡੀ ਦੀ ਵੱਡੀ ਕਾਰਵਾਈ ਦੇਖਣ…