ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਬ੍ਰੇਨਸਟਰਮਿੰਗ ਸ਼ੁਰੂ ਕਰ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦਾ ਸੰਸਦੀ ਬੋਰਡ ਉਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰੇਗਾ ਜਿੱਥੇ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਸਥਾਨਕ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਕੇ ਜ਼ਮੀਨੀ ਪੱਧਰ ਦੀ ਫੀਡਬੈਕ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਸੰਸਦੀ ਬੋਰਡ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਬੋਰਡ ਦੇ ਹੋਰ ਮੈਂਬਰ ਮਹੇਸ਼ ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਡਾ: ਦਲਜੀਤ ਸਿੰਘ ਚੀਮਾ ਸਮੇਤ ਹੋਰ ਮੈਂਬਰ ਇਨ੍ਹਾਂ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ। ਬੋਰਡ ਭਲਕੇ 24 ਅਗਸਤ ਨੂੰ ਚੱਬੇਵਾਲ (ਹੁਸ਼ਿਆਰਪੁਰ), 27 ਅਗਸਤ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕਰੇਗਾ।
Related Posts
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫ਼ਤਾਰੀ ਦੇ ਮਾਮਲੇ ‘ਚ ਨਵਾਂ ਮੋੜ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ।…
CM ਭਗਵੰਤ ਮਾਨ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਝਾ ਅਤੇ ਦੋਆਬਾ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ…
ਵਿਧਾਨ ਸਭਾ ਦੇ ਸੈਸ਼ਨ ‘ਚ CM ਮਾਨ ਨੇ ਵਿਧਾਇਕ ਪਰਗਟ ਸਿੰਘ ਵੱਲੋਂ ਮਾਈਨਿੰਗ ਦੇ ਮੁੱਦੇ ਤੇ ਦਿੱਤਾ ਜਵਾਬ
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਮੁੜ ਸ਼ੁਰੂ ਹੋ ਗਈ ਹੈ। ਸਦਨ…