Thursday, October 22, 2026
Home Patiala Updates ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ...

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

0
5

ਪਟਿਆਲਾ , ਅਕਤੂਬਰ 21 :

ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ ਦੇ ਵਿੱਚ ਬੈਸਟ ਅਥਲੀਟ ਰਈਆ ਐਸ, ਅੰਡਰ-17 ਦੇ ਵਿੱਚ ਸੰਧੀਆ ਸੇਠ,ਅੰਡਰ-19 ਦੇ ਵਿੱਚ ਸਿਸਟੀ ਵੀ ਬੈਸਟ ਅਥਲੀਟ ਚੁਣੇ ਗਏ। ਪ੍ਰਿੰਸੀਪਲ ਰੇਖਾ ਗੁਪਤਾ ਅਬਜਰਵਰ ਸੰਜੇ ਚੌਹਾਨ ਅਤੇ ਸੁਨੀਤਾ ਰਾਏ ਨੇ ਜੇਤੂ ਅਥਲੀਟਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸਕੂਲ ਟਰੱਸਟੀ ਕੁਨਾਲ ਅਗਰਵਾਲ, ਹਰੀਸ਼ ਸਿੰਘ ਰਾਵਤ, ਡਾ ਆਸਾ ਸਿੰਘ, ਨਵਦੀਪ ਕੌਰ,ਗੁਰਨਾਮ ਕੌਰ, ਅੰਮ੍ਰਿਤਪਾਲ ਕੌਰ, ਬਲਵਿੰਦਰ ਕੌਰ,ਭੁਪਿੰਦਰ ਕੌਰ ਸੰਧੂ, ਸਤਵਿੰਦਰ ਸਿੰਘ,ਨਿਰਭੈ ਸਿੰਘ ਟੌਹੜਾ,ਬਿਕਰਮ ਠਾਕੁਰ, ਦੀਪਇੰਦਰ ਸਿੰਘ,ਮਨਪ੍ਰੀਤ ਸਿੰਘ,ਸ਼ੁਭਮ ਕੁਮਾਰ,ਗੁਰਜੀਤ ਸਿੰਘ,ਸੁਰਿੰਦਰਪਾਲ ਸਿੰਘ ਐਸਪੀ,ਨਿਖਿਲ ਸ਼ਰਮਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here