ਸੂਬਾ ਸਰਕਾਰ ਵੱਲੋਂ ਜ਼ਿਲ੍ਹਿਆਂ ਦੇ 9268 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ 9268 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਸ਼ੀਰਵਾਦ ਸਾਲ 2023-24 ਅਤੇ 2024-25 ਲਈ ਐਸ.ਸੀ.ਐਸ. ਸਕੀਮ ਤਹਿਤ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *