ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨਸ਼ੇ ਦੇ ਦੋਸ਼ ਵਿੱਚ ਫੜੇ ਗਏ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਸਾਥੀ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਫਿਲੌਰ ਅਦਾਲਤ ਨੇ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਨੇੜੇ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹਰਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਨੇ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਪਹਿਲਾਂ 20 ਜੁਲਾਈ ਨੂੰ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਇਹ ਸੁਣਵਾਈ ਨਹੀਂ ਹੋ ਸਕੀ ਸੀ। ਇਸ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਅੱਜ ਯਾਨੀ 23 ਜੁਲਾਈ ਨੂੰ ਹੋਈ।
Related Posts
ਬਿਨਾਂ ਬੁਲਾਏ ਵਿਆਹ ਦੇ ਸਮਾਗਮ ‘ਚ ਪਹੁੰਚੇ ਪੁਲਿਸ ਮੁਲਾਜ਼ਮ
ਪੰਜਾਬ ਪੁਲਿਸ ਦੇ ਕਾਰਨਾਮੇ ਦੀ ਗੱਲ ਕਰੀਏ ਤਾਂ ਹਰ ਰੋਜ਼ ਕੋਈ ਨਾ ਕੋਈ ਕਹਾਣੀ ਸੁਣਨ ਨੂੰ ਮਿਲਦੀ ਹੈ। ਪੁਲਿਸ ਮੁਲਾਜ਼ਮਾਂ…
ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਦੀ ਕਾਰਵਾਈ ਅੱਜ ਹੋਈ ਖਤਮ
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਅਤੇ ਆਖਰੀ ਦਿਨ ਦੀ ਕਾਰਵਾਈ ਅੱਜ ਖਤਮ ਹੋ ਗਈ ਹੈ। ਇਸ ਦੌਰਾਨ…
ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਕਰਾਂਗੇ ਕੂਚ
ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ…