ਹਾਈਕੋਰਟ ਦੇ ਰਜਿਸਟਰਾਰ ਨੇ 110 ਨਵੇਂ ਜੱਜਾਂ ਦੀ ਨਿਯੁਕਤੀ ਦੇ ਦਿੱਤੇ ਹੁਕਮ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਨੇ 110 ਨਵੇਂ ਨਿਯੁਕਤ ਜੱਜਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਨਵੀਂ ਨਿਯੁਕਤੀ ਰਾਜ ਵਿੱਚ ਜੱਜਾਂ ਦੀ ਕਮੀ ਨੂੰ ਕਾਫ਼ੀ ਹੱਦ ਤੱਕ ਪੂਰਾ ਕਰੇਗੀ। ਇਨ੍ਹਾਂ ਸਾਰਿਆਂ ਨੂੰ ਸਹਾਇਕ ਸਿਵਲ ਜੱਜ ਜੂਨੀਅਰ ਡਵੀਜ਼ਨ ਨਿਯੁਕਤ ਕੀਤਾ ਗਿਆ ਹੈ।

110 ਨਵੇਂ ਜੱਜਾਂ ਵਿਚੋਂ ਕਰੀਬ 60 ਲੋਕ ਦੂਜੇ ਸੂਬਿਆਂ ਦੇ ਹਨ, ਇਨ੍ਹਾਂ ‘ਚੋਂ ਜ਼ਿਆਦਾਤਰ ਪੰਜਾਬ ਦੇ ਹਨ ਅਤੇ ਹਰਿਆਣਾ ਦੇ ਲਗਭਗ 50 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ 777 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਵੀ ਪੂਰੀ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਅੰਤਿਮ ਨਤੀਜਾ ਐਲਾਨ ਦਿੱਤਾ ਗਿਆ ਹੈ। 1 ਦਸੰਬਰ ਨੂੰ ਪ੍ਰੀਖਿਆ ਦੇਣ ਤੋਂ ਬਾਅਦ ਵਿਸਥਾਰਤ ਨਤੀਜਾ 6 ਦਸੰਬਰ ਨੂੰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਨੌਜਵਾਨ ਅੰਤਿਮ ਨਤੀਜੇ ਦਾ ਇੰਤਜ਼ਾਰ ਕਰ ਰਹੇ ਸਨ।

ਹੁਣ ਵਿਭਾਗ ਨੇ ਚੁਣੇ ਗਏ ਉਮੀਦਵਾਰਾਂ ਨੂੰ 17 ਫਰਵਰੀ ਨੂੰ ਪੰਚਕੂਲਾ ਦੇ ਡਾਇਰੈਕਟਰ ਜਨਰਲ ਦੇ ਦਫ਼ਤਰ ਬੁਲਾਇਆ ਹੈ। ਇੱਥੇ ਬਾਇਓਮੈਟ੍ਰਿਕ ਹਾਜ਼ਰੀ ਲੱਗੇਗੀ। ਅਸਲ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ। ਦੱਸ ਦੇਈਏ ਕਿ ਹਰਿਆਣਾ ਰਾਜ ਵਿੱਚ ਲਗਭਗ 800 ਡਾਕਟਰਾਂ ਦੀ ਘਾਟ ਹੈ। ਇਸ ਭਰਤੀ ਪ੍ਰਕਿਰਿਆ ਨਾਲ ਮਰੀਜ਼ਾਂ ਨੂੰ ਕੁਝ ਰਾਹਤ ਮਿਲੇਗੀ।

Leave a Reply

Your email address will not be published. Required fields are marked *