ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਪੱਧਰੀ ਜੰਗਲਾਤ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ ਹਨ। ਇਸ ਦੌਰਾਨ ਉਹ ਸਭ ਤੋਂ ਪਹਿਲਾਂ ਉਥੇ ਲਗਾਈ ਗਈ ਪ੍ਰਦਰਸ਼ਨੀ ਵਿਚ ਗਏ ਅਤੇ ਉਤਪਾਦਾਂ ਦਾ ਜਾਇਜ਼ਾ ਲਿਆ। ਇਸ ਮੌਕੇ ਇਕ ਔਰਤ ਨੇ CM ਮਾਨ ਨੂੰ ਰੱਖੜੀ ਬੰਨ੍ਹੀ। ਪ੍ਰਦਰਸ਼ਨੀ ਵਿੱਚ ਉਤਪਾਦ ਲੈ ਕੇ ਆਏ ਲੋਕਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ, ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਨੇ ਬੂਟੇ ਵੀ ਲਗਾਏ। ਇਸ ਦੇ ਨਾਲ ਹੀ ਉਹ ਕੁਝ ਸਮੇਂ ਬਾਅਦ ਲੋਕਾਂ ਨੂੰ ਸੰਬੋਧਨ ਕਰਨਗੇ।
ਬਾਅਦ ਦੁਪਹਿਰ ਫਿਲੌਰ ਪਹੁੰਚਣਗੇ। ਜਿੱਥੇ ਉਹ ਪੁਲਿਸ ਵਿਭਾਗ ਵਿੱਚ ਭਰਤੀ ਹੋਣ ਵਾਲੇ 443 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਇਸ ਦੌਰਾਨ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।