HomePunjabਪੀਆਰਟੀਸੀ ਦੇ ਬੇੜੇ ’ਚ ਸ਼ਾਮਲ ਹੋਣਗੀਆਂ 100 ਨਵੀਆਂ ‘ਪੀਆਰਟੀਸੀ ਜੂਨੀਅਰ’ ਬੱਸਾਂ :...

ਪੀਆਰਟੀਸੀ ਦੇ ਬੇੜੇ ’ਚ ਸ਼ਾਮਲ ਹੋਣਗੀਆਂ 100 ਨਵੀਆਂ ‘ਪੀਆਰਟੀਸੀ ਜੂਨੀਅਰ’ ਬੱਸਾਂ : ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਹੋਰ ਬਿਹਤਰ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ ‘PRTC Junior’ ਬੱਸਾਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਬੇੜੇ ਵਿੱਚ ਸ਼ਾਮਲ ਕਰ ਦਿੱਤੀਆਂ ਜਾਣਗੀਆਂ। ਇਹ ਐਲਾਨ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਤੋਂ ਬਾਅਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਪੂਰੀ ਤਰ੍ਹਾਂ ਤਿਆਰ ਮਿਡੀ ਬੱਸਾਂ ਆਇਸ਼ਰ ਵੱਲੋਂ ਤਿਆਰ ਕਰਕੇ ਡਿਲੀਵਰ ਕੀਤੀਆਂ ਜਾ ਰਹੀਆਂ ਹਨ।

ਸਮੀਖਿਆ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਵਿਭਾਗ ਨੂੰ ਜਨਤਕ ਟਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਲਈ ਨਵੇਂ ਅਤੇ ਨਵੀਨਤਾਕਾਰੀ ਵਿਚਾਰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ PRTC ਅਤੇ ਪਨਬੱਸ ਦੀ ਲੰਬੇ ਸਮੇਂ ਦੀ ਵਿੱਤੀ ਸਥਿਰਤਾ ਅਤੇ ਸੰਚਾਲਨ ਨੂੰ ਮਜ਼ਬੂਤ ਕਰਨ ਲਈ ਆਮਦਨ ਦੇ ਨਵੇਂ ਸਰੋਤ ਵਧਾਉਣ ’ਤੇ ਵੀ ਜ਼ੋਰ ਦਿੱਤਾ।

ਸੂਬੇ ਵਿੱਚ ਸਰਕਾਰੀ ਜਨਤਕ ਟਰਾਂਸਪੋਰਟ ਦੇ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਬੇੜੇ ਵਿੱਚ ਕੁੱਲ 1,279 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਸਰਕਾਰੀ ਬੱਸਾਂ ਦੀ ਗਿਣਤੀ 2,267 ਤੋਂ ਵਧ ਕੇ 3,546 ਹੋ ਜਾਵੇਗੀ। ਉਨ੍ਹਾਂ ਇਸ ਨੂੰ ਪਿਛਲੇ 20 ਸਾਲਾਂ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ ਵਿੱਚ ਸਭ ਤੋਂ ਵੱਡਾ ਵਾਧਾ ਦੱਸਿਆ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ, ਅੰਤਰਰਾਸ਼ਟਰੀ ਯਾਤਰੀਆਂ ਅਤੇ ਆਮ ਲੋਕਾਂ ਲਈ ਆਵਾਜਾਈ ਸੰਪਰਕ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਤਹਿਤ ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਲਈ ਵੋਲਵੋ ਕੋਚਾਂ ਸਮੇਤ 15 ਪ੍ਰੀਮੀਅਮ ਏਅਰਪੋਰਟ ਬੱਸਾਂ ਚਲਾਈਆਂ ਗਈਆਂ ਹਨ। ਮੰਤਰੀ ਨੇ ਦਾਅਵਾ ਕੀਤਾ ਕਿ ਇਸ ਨਾਲ ਯਾਤਰੀਆਂ ਨੂੰ ਵਧੇਰੇ ਸੁਵਿਧਾਜਨਕ ਅਤੇ ਆਸਾਨ ਆਵਾਜਾਈ ਸਹੂਲਤ ਮਿਲੀ ਹੈ।

ਸਮੀਖਿਆ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਰੁਣ ਰੂਜਮ, ਪਨਬੱਸ ਦੇ ਮੈਨੇਜਿੰਗ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ, PRTC ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ ਅਤੇ PRTC ਚੰਡੀਗੜ੍ਹ ਦੇ ਜਨਰਲ ਮੈਨੇਜਰ ਅਮਨਵੀਰ ਟਿਵਾਣਾ ਸਮੇਤ ਹੋਰ ਉੱਚ ਅਧਿਕਾਰੀ ਮੌਜੂਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments