Friday, July 17, 2026
Home Blog 10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

0
129

ਪਟਿਆਲਾ, 4 ਅਪ੍ਰੈਲ :

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।
ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here