1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਵਫਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਪੁੱਜਿਆ। ਇਸ ਦੌਰਾਨ ਉਨ੍ਹਾਂ ਅਦਾਲਤ ਤੋਂ ਮਿਲੀ ਰਾਹਤ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ 1158 ਸਹਾਇਕ ਪ੍ਰੋਫੈਸਰਾਂ ਨੇ ਵੀ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਬਾਰੇ ਦੱਸਿਆ। ਇਸ ਦੌਰਾਨ ਸੀ.ਐਮ.ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਇੱਕ ਨੂੰ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ, ਤਾਂ ਜੋ ਕਿਸੇ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਵੀ ਇਸ ਸਬੰਧੀ ਇੱਕ ਟਵੀਟ ਸਾਂਝਾ ਕੀਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ‘ਚ ਚੁਣੌਤੀ ਦਿੱਤੀ, ਜਿਸ ਨੂੰ ਹਰੀ ਝੰਡੀ ਦੇ ਦਿੱਤੀ ਗਈ।
Related Posts
ਮਹਿੰਦਰ ਭਗਤ ਦੇ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੀ ਪ੍ਰਕਿਰਿਆ ਸ਼ੁਰੂ
ਜਲੰਧਰ ਪੱਛਮੀ ਤੋਂ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਆਉਣ ਵਾਲੇ ਦਿਨਾਂ ‘ਚ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ।…
ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੀਆਂ ਮੁਸ਼ਕਿਲਾਂ ਖਤਮ ਹੋਣ ਦੇ ਨਾਂ ਨਹੀਂ ਲੈ…
ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ G.S.T ਲਾਗੂ ਕਰਨ ਦੇ ਫ਼ੈਸਲੇ ਨੂੰ ਲੈ ਕੇ ਸਕੂਲਾਂ ‘ਚ ਮਚਿਆ ਹੜਕੰਪ
ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦੇ ਫ਼ੈਸਲੇ ਨਾਲ ਸਕੂਲਾਂ ‘ਚ ਹੜਕੰਪ…