1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਵਫਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਪੁੱਜਿਆ। ਇਸ ਦੌਰਾਨ ਉਨ੍ਹਾਂ ਅਦਾਲਤ ਤੋਂ ਮਿਲੀ ਰਾਹਤ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ 1158 ਸਹਾਇਕ ਪ੍ਰੋਫੈਸਰਾਂ ਨੇ ਵੀ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਬਾਰੇ ਦੱਸਿਆ। ਇਸ ਦੌਰਾਨ ਸੀ.ਐਮ.ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਇੱਕ ਨੂੰ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ, ਤਾਂ ਜੋ ਕਿਸੇ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਵੀ ਇਸ ਸਬੰਧੀ ਇੱਕ ਟਵੀਟ ਸਾਂਝਾ ਕੀਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ‘ਚ ਚੁਣੌਤੀ ਦਿੱਤੀ, ਜਿਸ ਨੂੰ ਹਰੀ ਝੰਡੀ ਦੇ ਦਿੱਤੀ ਗਈ।
Related Posts
ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਕੀਤਾ ਤਿੱਖਾ ਹਮਲਾ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ…
ਸਿੱਖ ਧਰਮ ਦੇ ਪ੍ਰਚਾਰ ’ਚ ਸੰਤ ਈਸ਼ਰ ਸਿੰਘ ਦਾ ਅਹਿਮ ਯੋਗਦਾਨ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ ਦੂਜੇ ਦਿਨ…
ਕਿਸਾਨਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਦੀ ਧੱਕੇਸ਼ਾਹੀ ਵਿਰੁੱਧ ਅੰਦੋਲਨ ਜਾਰੀ ਰੱਖਣ ਦੀ ਦਿੱਤੀ ਚਿਤਾਵਨੀ
ਕਿਸਾਨਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਦੀ ਧੱਕਾਸ਼ਾਹੀ ਵਿਰੁੱਧ ਅੰਦੋਲਨ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ ਗਈ ਹੈ। ਦਰਅਸਲ, ਬੀ.ਕੇ.ਯੂ ਦੋਆਬਾ ਦੇ…