* ਕਿਸਾਨਾਂ ਨੂੰ ਤੈਅ ਸਮੇਂ ’ਚ ਅਦਾਇਗੀਆਂ ਜਾਰੀ, 26.22 ਕਰੋੜ ਕਿਸਾਨਾਂ ਦੇ ਖਾਤਿਆਂ ’ਚ ਟਰਾਂਸਫਰ
* ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ
ਮਾਲੇਰਕੋਟਲਾ: ਜ਼ਿਲ੍ਹੇ ਦੀਆਂ ਮੰਡੀਆਂ ਵਿਚ 13573 ਮੀਟ੍ਰਿਕ ਟਨ ਝੋਨੇ ਦੀ ਆਮਦ (14 ਅਕਤੂਬਰ ਤਕ) ਮੰਡੀਆਂ ਵਿਚ ਦਰਜ ਕੀਤੀ ਗਈ ਹੈ, ਜਿਸ ਵਿਚੋਂ 12391ਮੀਟ੍ਰਿਕ ਟਨ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ।ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 5314 ਮੀਟ੍ਰਿਕ ਟਨ, ਮਾਰਕਫੈਡ ਵਲੋਂ 4900, ਪਨਸਪ ਵਲੋਂ 565 ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 1426 ਮੀਟ੍ਰਿਕ ਟਨ ਅਤੇ ਵਪਾਰਿਆ ਵਲੋਂ ਕਰੀਬ 186 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਤੈਅ ਸਮੇਂ ਵਿਚ ਖਰੀਦਣ ਦੇ ਨਾਲ-ਨਾਲ ਅਦਾਇਗੀਆਂ ਵੀ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 26.22 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿਚ 17 ਫੀਸਦੀ ਨਮੀ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਦਿੱਕਤ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਭਗ 4,62,000 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ



