HomePunjabਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ 13ਵੀਂ ਬੱਸ ਰਵਾਨਾ

ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ 13ਵੀਂ ਬੱਸ ਰਵਾਨਾ

ਮੋਹਾਲੀ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ 13ਵੀਂ ਬੱਸ ਨੂੰ ਗੁਰਦੁਆਰਾ ਨਾਨਕ ਦਰਬਾਰ ਸੈਕਟਰ-91 ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਸ਼ਰਧਾਲੂਆਂ ਨਾਲ ਭਰੀ ਹੋਈ ਤੀਰਥ ਯਾਤਰਾ ਲਈ ਰਵਾਨਾ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤਿੰਨ ਦਿਨ ਅਤੇ ਦੋ ਰਾਤਾਂ ਦੀ ਯਾਤਰਾ ਪੂਰੀ ਕਰਕੇ ਸ਼ਰਧਾਲੂ ਵਾਪਸ ਮੋਹਾਲੀ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਯਾਤਰੀਆਂ ਦੇ ਆਉਣ-ਜਾਣ ਅਤੇ ਰਹਿਣ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਬੱਸ ਨਾਲ ਮੈਡੀਕਲ ਮਾਹਿਰ ਅਤੇ ਗਾਈਡ ਵੀ ਮੌਜੂਦ ਰਹਿੰਦੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।

ਵਿਧਾਇਕ ਨੇ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਸ਼ਰਧਾਲੂ ਆਪਣੇ-ਆਪਣੇ ਹਲਕਿਆਂ ਵਿੱਚ ਉਤਸ਼ਾਹ ਨਾਲ ਰਜਿਸਟਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਨੇ ਯੋਜਨਾ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।

ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਸੰਗਤਾਂ ਵਿੱਚ ਯਾਤਰਾ ਨੂੰ ਲੈ ਕੇ ਵੱਡਾ ਉਤਸ਼ਾਹ ਹੈ ਅਤੇ ਸ਼ਰਧਾਲੂ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਵੀ ਰਜਿਸਟਰੇਸ਼ਨ ਲਈ ਪ੍ਰੇਰਿਤ ਕਰ ਰਹੇ ਹਨ।

ਇਸ ਮੌਕੇ ਸੁਰਿੰਦਰ ਸਿੰਘ ਰੋਡਾ (ਸੁਹਾਣਾ), ਅਵਤਾਰ ਸਿੰਘ (ਜਨਰਲ ਸਕੱਤਰ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ-74), ਸ਼ੇਰ ਸਿੰਘ (ਪ੍ਰਧਾਨ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ-74) ਸਮੇਤ ਕਈ ਹੋਰ ਸਾਥੀ ਮੌਜੂਦ ਸਨ।

ਯੋਜਨਾ ਅਧੀਨ ਆਗਾਮੀ ਸਮੇਂ ਵਿੱਚ ਹੋਰ ਬੱਸਾਂ ਵੀ ਰਵਾਨਾ ਕੀਤੀਆਂ ਜਾਣਗੀਆਂ ਤਾਂ ਜੋ ਕੋਈ ਵੀ ਸ਼ਰਧਾਲੂ ਇਸ ਪਵਿੱਤਰ ਯਾਤਰਾ ਤੋਂ ਵਾਂਝਾ ਨਾ ਰਹਿ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI