Wednesday, September 16, 2026
Home National ਉੱਤਰ ਪ੍ਰਦੇਸ਼ ਦੇ 14,429 ਸਰਕਾਰੀ ਪ੍ਰਾਇਮਰੀ ਸਕੂਲ ਬਣਨਗੇ ਸਮਾਰਟ ਸਕੂਲ, 300 ਕਰੋੜ...

ਉੱਤਰ ਪ੍ਰਦੇਸ਼ ਦੇ 14,429 ਸਰਕਾਰੀ ਪ੍ਰਾਇਮਰੀ ਸਕੂਲ ਬਣਨਗੇ ਸਮਾਰਟ ਸਕੂਲ, 300 ਕਰੋੜ ਦਾ ਬਜਟ ਮਨਜ਼ੂਰ

0
1

ਲਖਨਊ: ਉੱਤਰ ਪ੍ਰਦੇਸ਼ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਬੇਸਿਕ ਸਿੱਖਿਆ ਪਰਿਸ਼ਦ ਅਧੀਨ ਆਉਂਦੇ 14,429 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਵਿਕਸਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸ ਯੋਜਨਾ ਲਈ ਸਰਕਾਰ ਵੱਲੋਂ 300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਵਿੱਤ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸੁਰੇਸ਼ ਕੁਮਾਰ ਖੰਨਾ ਮੁਤਾਬਕ, ਯੋਜਨਾ ਤਹਿਤ ਹਰੇਕ ਸਕੂਲ ਲਈ ਲਗਭਗ 2,07,910 ਰੁਪਏ ਦੀ ਰਕਮ ਨਿਰਧਾਰਤ ਕੀਤੀ ਗਈ ਹੈ।

ਸਕੂਲਾਂ ਵਿੱਚ ਮਿਲਣਗੀਆਂ ਆਧੁਨਿਕ ਡਿਜੀਟਲ ਸਹੂਲਤਾਂ

ਯੋਜਨਾ ਤਹਿਤ ਚੁਣੇ ਗਏ ਸਕੂਲਾਂ ਵਿੱਚ ਇੰਟਰਨੈੱਟ ਕਨੈਕਟੀਵਿਟੀ ਦੇ ਨਾਲ ਆਈਸੀਟੀ ਲੈਬ ਅਤੇ ਸਮਾਰਟ ਕਲਾਸਾਂ ਵਰਗੀਆਂ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ। ਇਸ ਨਾਲ ਅਧਿਆਪਕ ਡਿਜੀਟਲ ਸਮੱਗਰੀ ਅਤੇ ਤਕਨੀਕੀ ਸਾਧਨਾਂ ਦੀ ਵਰਤੋਂ ਕਰਕੇ ਵਿਦਿਆਰਥੀਆਂ ਨੂੰ ਪੜ੍ਹਾ ਸਕਣਗੇ।

ਸਮਾਰਟ ਕਲਾਸਾਂ ਨੂੰ ਪੜਾਅਵਾਰ ਢੰਗ ਨਾਲ ਸਥਾਪਿਤ ਕਰਨ ਦੀ ਯੋਜਨਾ ਹੈ। ਇਨ੍ਹਾਂ ਵਿੱਚ ਡਿਜੀਟਲ ਸਿੱਖਿਆ ਸਮੱਗਰੀ, ਇੰਟਰਐਕਟਿਵ ਡਿਸਪਲੇਅ, ਆਡੀਓ-ਵਿਜ਼ੂਅਲ ਸਾਧਨ ਅਤੇ ਹੋਰ ਤਕਨੀਕੀ ਸਹੂਲਤਾਂ ਸ਼ਾਮਲ ਕੀਤੀਆਂ ਜਾਣਗੀਆਂ।

ਸਰਕਾਰ ਮੁਤਾਬਕ, ਇਸ ਪਹਿਲ ਦਾ ਉਦੇਸ਼ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਤੱਕ ਆਧੁਨਿਕ ਅਤੇ ਤਕਨਾਲੋਜੀ ਆਧਾਰਿਤ ਸਿੱਖਿਆ ਦੀ ਪਹੁੰਚ ਵਧਾਉਣਾ ਹੈ। ਇਸ ਰਾਹੀਂ ਸਕੂਲਾਂ ਦੇ ਸਿੱਖਿਆ ਪ੍ਰਬੰਧ ਵਿੱਚ ਡਿਜੀਟਲ ਸਾਧਨਾਂ ਦੀ ਵਰਤੋਂ ਨੂੰ ਹੋਰ ਮਜ਼ਬੂਤ ਕਰਨ ਦੀ ਯੋਜਨਾ ਹੈ।

LEAVE A REPLY

Please enter your comment!
Please enter your name here