HomePatiala Updatesਸਰਕਾਰ ਦੇ ਸ਼ਾਨਦਾਰ 4 ਸਾਲ ਭਗਵੰਤ ਸਿੰਘ ਮਾਨ ਦੇ ਨਾਲ ਸੰਵਾਦ ਪ੍ਰੋਗਰਾਮ ਦੌਰਾਨ  ਸਮਾਣਾ ' ਚ 15 ਲੱਖ...

ਸਰਕਾਰ ਦੇ ਸ਼ਾਨਦਾਰ 4 ਸਾਲ ਭਗਵੰਤ ਸਿੰਘ ਮਾਨ ਦੇ ਨਾਲ ਸੰਵਾਦ ਪ੍ਰੋਗਰਾਮ ਦੌਰਾਨ  ਸਮਾਣਾ ‘ ਚ 15 ਲੱਖ ਦੇ ਫੰਡ ਜਾਰੀ

ਸਮਾਣਾ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ “ਭਗਵੰਤ ਸਿੰਘ ਮਾਨ ਦੇ ਨਾਲ” ਸੰਵਾਦ ਪ੍ਰੋਗਰਾਮ ਅਧੀਨ ਹਲਕਾ ਸਮਾਣਾ ਦੇ ਪਿੰਡ ਨੱਸੂਪੁਰ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਵਿਕਾਸ ਕਾਰਜਾਂ ਲਈ ਕੁੱਲ 15  ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ।

ਸਮਾਗਮ ਦੌਰਾਨ 28 ਲਾਲ ਲਕੀਰ ਵਾਲੇ ਘਰਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਸੈਂਕਸ਼ਨ ਲੈਟਰ ਵੰਡੇ ਗਏ। ਇਸ ਤੋਂ ਇਲਾਵਾ, ਸਰਬ-ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈਕ ਦਿੱਤਾ ਗਿਆ। ਪਿੰਡ ਵਿੱਚ ਪਾਈਪ ਲਾਈਨ, ਖੇਡ ਮੈਦਾਨ ਅਤੇ ਸੋਲਰ ਲਾਈਟਾਂ ਲਈ ਵੀ ਵੱਖ-ਵੱਖ ਤੌਰ ‘ਤੇ ਫੰਡ ਜਾਰੀ ਕੀਤੇ ਗਏ।

ਇਸ ਮੌਕੇ ਵਿਧਾਇਕ ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਸਰਕਾਰ ਨੇ ਹਰ ਖੇਤਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਸਿਹਤ, ਸਿੱਖਿਆ, ਰੋਜ਼ਗਾਰ, ਮੁਫਤ ਬਿਜਲੀ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਸੜਕਾਂ ਦੀ ਮੁਰੰਮਤ ਅਤੇ ਖੇਡ ਮੈਦਾਨਾਂ ਦੇ ਵਿਕਾਸ ਵਰਗੀਆਂ ਲੋਕ ਭਲਾਈ ਯੋਜਨਾਵਾਂ ਨਾਲ ਪੰਜਾਬ ਨੂੰ ਤਰੱਕੀ ਦੇ ਰਸਤੇ ‘ਤੇ ਲਿਆਂਦਾ ਗਿਆ ਹੈ।ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਵਾਸੀਆਂ ਨੇ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ ।

 ਇਸ ਮੌਕੇ ਜਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਮਨਜੀਤ ਕੌਰ, ਤਹਿਸੀਲਦਾਰ ਨਵਜੋਤ ਤਿਵਾੜੀ, ਸਰਪੰਚ ਮਹਿਲ ਸਿੰਘ, ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਗੁਰਤੇਜ ਸਿੰਘ, ਜੇ ਈ ਸ਼ੈਰੀ ਬਾਂਸਲ, ਦੀਪਕ ਵਧਵਾ, ਪੰਚਾਇਤ ਮੈਂਬਰ ਤੇ ਹੋਰ ਪਿੰਡ ਵਾਸੀ ਹਾਜਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI