Monday, September 7, 2026
Home Punjab ਅੰਮ੍ਰਿਤਸਰ ਏਅਰਪੋਰਟ ਨੇੜੇ 2 ਤੋਂ 4 ਸ਼ੱਕੀ ਡਰੋਨ ਦੇਖੇ ਜਾਣ ਨਾਲ ਹੜਕੰਪ

ਅੰਮ੍ਰਿਤਸਰ ਏਅਰਪੋਰਟ ਨੇੜੇ 2 ਤੋਂ 4 ਸ਼ੱਕੀ ਡਰੋਨ ਦੇਖੇ ਜਾਣ ਨਾਲ ਹੜਕੰਪ

0
1

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ਨੇੜੇ ਬੀਤੀ ਰਾਤ ਲਗਭਗ 10 ਵਜੇ 2 ਤੋਂ 4 ਸ਼ੱਕੀ ਡਰੋਨ ਦੇਖੇ ਜਾਣ ਤੋਂ ਬਾਅਦ ਹਵਾਈ ਅੱਡਾ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਦੇ ਹੀ ਏਅਰ ਟ੍ਰੈਫਿਕ ਕੰਟਰੋਲ (ATC) ਵੱਲੋਂ ਤੁਰੰਤ ਅਲਰਟ ਜਾਰੀ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਹਾਈ ਅਲਰਟ ’ਤੇ ਕਰ ਦਿੱਤਾ ਗਿਆ।

7 ਉਡਾਣਾਂ ਕੀਤੀਆਂ ਗਈਆਂ ਡਾਇਵਰਟ

ਡਰੋਨ ਦੇਖੇ ਜਾਣ ਦੀ ਘਟਨਾ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ ਹੋਈ। ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨ ਵਾਲੀਆਂ 7 ਉਡਾਣਾਂ ਨੂੰ ਤੁਰੰਤ ਦਿੱਲੀ ਅਤੇ ਚੰਡੀਗੜ੍ਹ ਵੱਲ ਡਾਇਵਰਟ ਕਰਨਾ ਪਿਆ। ਇਸ ਕਾਰਨ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਅਤੇ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।

CISF ਅਤੇ ਪੰਜਾਬ ਪੁਲਿਸ ਵੱਲੋਂ ਜਾਂਚ

ਘਟਨਾ ਤੋਂ ਬਾਅਦ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF), ਪੰਜਾਬ ਪੁਲਿਸ ਅਤੇ ਹੋਰ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਸਾਂਝੇ ਤੌਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਡਰੋਨ ਕਿਸ ਮਕਸਦ ਨਾਲ ਉਡਾਏ ਗਏ ਸਨ ਅਤੇ ਇਨ੍ਹਾਂ ਨੂੰ ਕੌਣ ਚਲਾ ਰਿਹਾ ਸੀ।

ਸਰਹੱਦੀ ਖੇਤਰ ਵਿੱਚ ਸਥਿਤ ਅੰਮ੍ਰਿਤਸਰ ਦੇ ਅਹਿਮ ਹਵਾਈ ਅੱਡੇ ਨੇੜੇ ਵਾਪਰੀ ਇਸ ਘਟਨਾ ਨੂੰ ਸੁਰੱਖਿਆ ਦੇ ਪੱਖੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਵੱਲੋਂ ਡਰੋਨਾਂ ਦੀ ਮੌਜੂਦਗੀ, ਉਨ੍ਹਾਂ ਦੇ ਰੂਟ ਅਤੇ ਸੰਭਾਵਿਤ ਮਕਸਦ ਸਮੇਤ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here