HomeHaryana News23 ਅਕਤੂਬਰ ਤੋਂ ਸੂਰਜਕੁੰਡ ਵਿੱਚ ਸਜੇਗਾ ਦੀਵਾਲੀ ਮੇਲੇ ਦਾ ਸ਼ਾਨਦਾਰ ਰੰਗ, ਮੁੱਖ...

23 ਅਕਤੂਬਰ ਤੋਂ ਸੂਰਜਕੁੰਡ ਵਿੱਚ ਸਜੇਗਾ ਦੀਵਾਲੀ ਮੇਲੇ ਦਾ ਸ਼ਾਨਦਾਰ ਰੰਗ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ ਤੀਜੇ ਮੇਲੇ ਦਾ ਉਦਘਾਟਨ

 

ਹਰਿਆਣਾ ਦੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ ਪਰੰਪਰਾਵਾਂ ਅਤੇ ਰਵਾਇਤੀ ਦਸਤਕਾਰੀ ਨੂੰ ਨਵਾਂ ਆਯਾਮ ਦੇਣ ਲਈ ਫਰੀਦਾਬਾਦ ਸਥਿਤ ਸੂਰਜਕੁੰਡ ਮੇਲਾ ਕੰਪਲੈਕਸ ਇੱਕ ਵਾਰ ਫਿਰ ਤਿਉਹਾਰੀ ਰੰਗਾਂ ਨਾਲ ਰੌਸ਼ਨ ਹੋਣ ਜਾ ਰਿਹਾ ਹੈ। 23 ਤੋਂ 26 ਅਕਤੂਬਰ ਤੱਕ ਲੱਗਣ ਵਾਲੇ ਤੀਜੇ ਸੂਰਜਕੁੰਡ ਦੀਵਾਲੀ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕਰਨਗੇ।ਇਸ ਮੌਕੇ ਸੂਬੇ ਦੇ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ, ਜਦਕਿ 26 ਅਕਤੂਬਰ ਨੂੰ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਚਾਰ ਰੋਜ਼ਾ ਇਹ ਮੇਲਾ ਦੀਵਾਲੀ ਦੀਆਂ ਖੁਸ਼ੀਆਂ, ਭਾਰਤੀ ਕਲਾ-ਸੱਭਿਆਚਾਰ, ਦਸਤਕਾਰੀ, ਲੋਕ ਸੰਗੀਤ, ਰਵਾਇਤੀ ਪਕਵਾਨਾਂ ਅਤੇ ਪਰਿਵਾਰਕ ਮਨੋਰੰਜਨ ਦਾ ਆਕਰਸ਼ਕ ਸੰਗਮ ਬਣੇਗਾ। ਲਗਭਗ 300 ਸਟਾਲਾਂ ਰਾਹੀਂ ਦੇਸ਼ ਦੇ ਕਾਰੀਗਰਾਂ ਅਤੇ ਦਸਤਕਾਰਾਂ ਦੀ ਕਲਾ ਨੂੰ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਤਿਉਹਾਰਾਂ ਦੀ ਖਰੀਦਦਾਰੀ ਦਾ ਵਿਸ਼ੇਸ਼ ਤਜਰਬਾ ਵੀ ਮਿਲੇਗਾ। ਹਰਿਆਣਾ ਸੈਰ-ਸਪਾਟਾ ਵਿਭਾਗ ਵੱਲੋਂ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਸੂਰਜਕੁੰਡ ਦੀਵਾਲੀ ਮੇਲਾ ਸਿਰਫ਼ ਖਰੀਦਦਾਰੀ ਅਤੇ ਮਨੋਰੰਜਨ ਦਾ ਸਮਾਗਮ ਨਹੀਂ ਹੈ, ਸਗੋਂ ਇਹ ਭਾਰਤ ਦੀ ਸੱਭਿਆਚਾਰਕ ਵਿਭਿੰਨਤਾ, ਰਵਾਇਤੀ ਕਲਾਵਾਂ ਅਤੇ ਪੀੜ੍ਹੀਆਂ ਤੋਂ ਚੱਲੀਆਂ ਆ ਰਹੀਆਂ ਦਸਤਕਾਰੀ ਦੀਆਂ ਪਰੰਪਰਾਵਾਂ ਨੂੰ ਸਨਮਾਨ ਦੇਣ ਵਾਲਾ ਮਹੱਤਵਪੂਰਨ ਮੰਚ ਹੈ।ਇਹ ਸਮਾਗਮ ਸਥਾਨਕ ਕਾਰੀਗਰਾਂ ਅਤੇ ਦਸਤਕਾਰਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ, ਆਪਣੇ ਉਤਪਾਦ ਸਿੱਧੇ ਗਾਹਕਾਂ ਤੱਕ ਪਹੁੰਚਾਉਣ ਅਤੇ ਨਵੇਂ ਬਾਜ਼ਾਰਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰੇਗਾ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਸੱਭਿਆਚਾਰਕ ਵਿਰਾਸਤ ਨੂੰ ਵਿਸ਼ਵ ਪੱਧਰ ’ਤੇ ਪਛਾਣ ਦਿਵਾਉਣ ਦੇ ਯਤਨਾਂ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਅੱਗੇ ਵਧਾ ਰਹੀ ਹੈ। ਸੂਬਾ ਸਰਕਾਰ ਇਤਿਹਾਸਕ ਵਿਰਾਸਤ ਦੀ ਸੰਭਾਲ, ਲੋਕ ਸੱਭਿਆਚਾਰ ਦੇ ਵਿਕਾਸ ਅਤੇ ਸੈਰ-ਸਪਾਟੇ ਦੀਆਂ ਗਤੀਵਿਧੀਆਂ ਦੇ ਵਿਸਥਾਰ ਲਈ ਵਚਨਬੱਧ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments