HomeNationalਦਿੱਲੀ ਵਿੱਚ H1N1 ਦੇ 2,308 ਮਾਮਲੇ

ਦਿੱਲੀ ਵਿੱਚ H1N1 ਦੇ 2,308 ਮਾਮਲੇ

ਨਵੀਂ ਦਿੱਲੀ: ਦਿੱਲੀ ਵਿੱਚ ਮੌਸਮੀ ਇਨਫਲੂਐਂਜ਼ਾ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਦੇ ਸਿਹਤ ਮੰਤਰੀ ਪੰਕਜ ਕੁਮਾਰ ਸਿੰਘ ਨੇ ਦੱਸਿਆ ਕਿ ਇਸ ਸਾਲ ਰਾਸ਼ਟਰੀ ਰਾਜਧਾਨੀ ਵਿੱਚ ਇਨਫਲੂਐਂਜ਼ਾ ਦੇ ਲਗਭਗ 3,000 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 2,308 ਮਾਮਲੇ H1N1 (ਸਵਾਈਨ ਫਲੂ) ਦੇ ਹਨ।

ਸਿਹਤ ਮੰਤਰੀ ਨੇ ਸਥਿਤੀ ਨੂੰ ਕਾਬੂ ਹੇਠ ਦੱਸਦਿਆਂ ਲੋਕਾਂ ਨੂੰ ਘਬਰਾਉਣ ਦੀ ਲੋੜ ਨਾ ਹੋਣ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਜਾਣਕਾਰੀ ਸਿਹਤ ਵਿਭਾਗ, ਦਿੱਲੀ ਨਗਰ ਨਿਗਮ (MCD), ਨਵੀਂ ਦਿੱਲੀ ਨਗਰ ਪ੍ਰੀਸ਼ਦ (NDMC) ਅਤੇ ਦਿੱਲੀ ਛਾਉਣੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਦਿੱਤੀ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਹਸਪਤਾਲਾਂ ਵਿੱਚ ਡਾਕਟਰਾਂ, ਸਟਾਫ਼ ਅਤੇ ਦਵਾਈਆਂ ਦੀ ਕੋਈ ਘਾਟ ਨਹੀਂ ਹੈ। ਮੌਸਮੀ ਇਨਫਲੂਐਂਜ਼ਾ ਅਤੇ H1N1 ਦੇ ਨਾਲ-ਨਾਲ ਵੈਕਟਰ-ਜਨਿਤ ਬਿਮਾਰੀਆਂ ਨਾਲ ਨਜਿੱਠਣ ਲਈ ਵੀ ਤਿਆਰੀਆਂ ਦੀ ਸਮੀਖਿਆ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਰਹੇ ਹਨ।

ਸਿਹਤ ਮੰਤਰੀ ਮੁਤਾਬਕ ਦਿੱਲੀ ਦੇ ਹਰੇਕ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਮਰੀਜ਼ ਨੂੰ ਬੈੱਡ ਨਾ ਮਿਲਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਸਬੰਧਤ ਹਸਪਤਾਲ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਡਾਕਟਰਾਂ ਅਨੁਸਾਰ H1N1 ਦੀ ਲਾਗ ਨੂੰ ਆਮ ਤੌਰ ’ਤੇ ਸਵਾਈਨ ਫਲੂ ਕਿਹਾ ਜਾਂਦਾ ਹੈ। ਇਸ ਦੇ ਮੁੱਖ ਲੱਛਣਾਂ ਵਿੱਚ ਬੁਖਾਰ, ਖੰਘ, ਗਲੇ ਵਿੱਚ ਖਰਾਸ਼, ਸਿਰ ਦਰਦ, ਸਰੀਰ ਵਿੱਚ ਦਰਦ ਅਤੇ ਥਕਾਵਟ ਸ਼ਾਮਲ ਹਨ। ਮਾਹਿਰਾਂ ਨੇ ਲਗਾਤਾਰ ਤੇਜ਼ ਬੁਖਾਰ, ਸਾਹ ਲੈਣ ਵਿੱਚ ਮੁਸ਼ਕਲ ਜਾਂ ਛਾਤੀ ਵਿੱਚ ਦਰਦ ਹੋਣ ’ਤੇ ਤੁਰੰਤ ਡਾਕਟਰੀ ਸਹਾਇਤਾ ਲੈਣ ਦੀ ਸਲਾਹ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments