Friday, September 11, 2026
Home Punjab ਗੁਰਦਾਸਪੁਰ ਵਿੱਚ 83 ਗ੍ਰਾਮ ਹੈਰੋਇਨ ਸਮੇਤ ਔਰਤ ਸਣੇ 3 ਗ੍ਰਿਫ਼ਤਾਰ

ਗੁਰਦਾਸਪੁਰ ਵਿੱਚ 83 ਗ੍ਰਾਮ ਹੈਰੋਇਨ ਸਮੇਤ ਔਰਤ ਸਣੇ 3 ਗ੍ਰਿਫ਼ਤਾਰ

0
3

ਗੁਰਦਾਸਪੁਰ: ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਦਰ ਗੁਰਦਾਸਪੁਰ ਪੁਲਿਸ ਨੇ ਬਾਬਰੀ ਬਾਈਪਾਸ ਸਥਿਤ ਹਾਈਟੈੱਕ ਨਾਕੇ ’ਤੇ ਕਾਰਵਾਈ ਕਰਦਿਆਂ 83 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀ ਅਜੈਪਾਲ ਸਿੰਘ ਮੁਤਾਬਕ ਏ.ਐੱਸ.ਆਈ. ਸਤਵਿੰਦਰ ਮਸੀਹ ਪੁਲਿਸ ਪਾਰਟੀ ਨਾਲ ਬਾਬਰੀ ਬਾਈਪਾਸ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਬਟਾਲਾ ਵੱਲੋਂ ਆ ਰਹੀ ਇੱਕ ਬਲੇਨੋ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ।

ਪੁਲਿਸ ਅਨੁਸਾਰ ਕਾਰ ਦੇ ਸਟੀਰੀਓ ਵਾਲੇ ਹਿੱਸੇ ਵਿੱਚੋਂ ਇੱਕ ਮੋਮੀ ਲਿਫਾਫਾ ਬਰਾਮਦ ਹੋਇਆ, ਜਿਸ ਵਿੱਚੋਂ 50 ਗ੍ਰਾਮ ਹੈਰੋਇਨ ਮਿਲੀ। ਕਾਰ ਸਵਾਰ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ।

ਪੁਲਿਸ ਦਾ ਦਾਅਵਾ ਹੈ ਕਿ ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਉਹ ਇਹ ਹੈਰੋਇਨ ਅੰਮ੍ਰਿਤਸਰ ਦੇ ਘਣਪੁਰ ਕਾਲੇ ਦੀ ਰਹਿਣ ਵਾਲੀ ਹਰਜੀਤ ਕੌਰ ਤੋਂ ਲੈਂਦੇ ਸਨ। ਇਸ ਤੋਂ ਬਾਅਦ ਪੁਲਿਸ ਨੇ ਹਰਜੀਤ ਕੌਰ ਦੇ ਘਰ ਛਾਪਾ ਮਾਰ ਕੇ ਉਸ ਨੂੰ 33 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੁਲਬੀਰ ਸਿੰਘ ਵਾਸੀ ਮੁਕੇਰੀਆਂ, ਗੁਰਜੀਤ ਸਿੰਘ ਵਾਸੀ ਮੁਕੇਰੀਆਂ ਅਤੇ ਹਰਜੀਤ ਕੌਰ ਵਾਸੀ ਘਣਪੁਰ ਕਾਲੇ, ਅੰਮ੍ਰਿਤਸਰ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਤਿੰਨਾਂ ਕੋਲੋਂ ਕੁੱਲ 83 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਨਸ਼ੇ ਦੀ ਸਪਲਾਈ ਨਾਲ ਜੁੜੇ ਹੋਰ ਲੋਕਾਂ ਅਤੇ ਸਰੋਤ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here