HomeNationalਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ

ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਜਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ 1 ਦਸੰਬਰ ਨੂੰ ਵਾਪਸ ਭਾਰਤ ਪਰਤੇਗਾ।

ਦਸ ਦਿਨਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂ ਪਾਕਿਸਤਾਨ ਸਥਿਤ ਪ੍ਰਮੁੱਖ ਸਿੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਡੋਕ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ 1 ਜੁਲਾਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਭੇਜਣ ਦੀ ਇਜਾਜ਼ਤ ਮੰਗੀ ਗਈ ਸੀ। ਬੇਨਤੀ ਨੂੰ ਮਨਜ਼ੂਰੀ ਦਿੰਦਿਆਂ ਗ੍ਰਹਿ ਮੰਤਰਾਲੇ ਨੇ 3 ਹਜ਼ਾਰ ਸ਼ਰਧਾਲੂਆਂ ਦਾ ਕੋਟਾ ਤੈਅ ਕੀਤਾ ਹੈ।

ਇਨ੍ਹਾਂ ਗੁਰਦੁਆਰਿਆਂ ਦੇ ਹੋਣਗੇ ਦਰਸ਼ਨ

ਯਾਤਰਾ ਦੌਰਾਨ ਸ਼ਰਧਾਲੂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਦੇ ਦਰਸ਼ਨ ਕਰਨਗੇ।

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗ੍ਰਹਿ ਮੰਤਰਾਲਾ ਹਰੇਕ ਸ਼ਰਧਾਲੂ ਦੇ ਦਸਤਾਵੇਜ਼ਾਂ ਦੀ ਜਾਂਚ ਕਰੇਗਾ। ਇਸ ਤੋਂ ਬਾਅਦ ਯਾਤਰੀਆਂ ਦੀ ਸੂਚੀ ਪਾਕਿਸਤਾਨ ਸਰਕਾਰ ਨੂੰ ਭੇਜੀ ਜਾਵੇਗੀ। ਮਨਜ਼ੂਰੀ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਜਥਾ ਤੈਅ ਸ਼ਡਿਊਲ ਅਨੁਸਾਰ ਪਾਕਿਸਤਾਨ ਲਈ ਰਵਾਨਾ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments