ਜਲੰਧਰ: ਦੇਸ਼ ਭਰ ਵਿੱਚ ਅੱਜ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸਰਕਾਰੀ ਸਮਾਰੋਹ ਆਯੋਜਿਤ ਕੀਤਾ ਗਿਆ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਤਿਰੰਗਾ ਲਹਿਰਾਇਆ। ਸਮਾਰੋਹ ਦੌਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਰਹੇ।
ਇਸੇ ਦੌਰਾਨ ਜਾਣਕਾਰੀ ਮਿਲੀ ਹੈ ਕਿ ਅੱਜ ਪੰਜਾਬ ਅਤੇ ਚੰਡੀਗੜ੍ਹ ਦੀਆਂ 4 ਪ੍ਰਸਿੱਧ ਹਸਤੀਆਂ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਕ੍ਰਿਕਟਰ ਹਰਮਨਦੀਪ ਕੌਰ, ਸੰਤ ਨਿਰੰਜਨ ਦਾਸ, ਹਾਕੀ ਕੋਚ ਬਲਦੇਵ ਸਿੰਘ ਅਤੇ ਚੰਡੀਗੜ੍ਹ ਦੀਆਂ ਸੜਕਾਂ ਦੀ ਸਫਾਈ ਲਈ ਜਾਣੇ ਜਾਂਦੇ ਸਾਬਕਾ ਡੀਆਈਜੀ ਇੰਦਰਜੀਤ ਸਿੰਘ ਦੇ ਨਾਮ ਸ਼ਾਮਲ ਹਨ।
ਇਸ ਤੋਂ ਇਲਾਵਾ 24 ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ ਵਿਸ਼ੇਸ਼ ਸੇਵਾ ਮੈਡਲ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ।






