Tuesday, July 14, 2026
Home Punjab ਗੁਰਦਾਸਪੁਰ ਵਿੱਚ ਡਰੋਨ ਰਾਹੀਂ ਆਈ 481 ਗ੍ਰਾਮ ਅਫੀਮ ਬਰਾਮਦ

ਗੁਰਦਾਸਪੁਰ ਵਿੱਚ ਡਰੋਨ ਰਾਹੀਂ ਆਈ 481 ਗ੍ਰਾਮ ਅਫੀਮ ਬਰਾਮਦ

0
33

ਗੁਰਦਾਸਪੁਰ: ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਰੱਤੜ ਛੱਤੜ ਦੇ ਖੇਤਾਂ ਵਿੱਚੋਂ 481 ਗ੍ਰਾਮ ਅਫੀਮ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਬਰਾਮਦਗੀ ਬਾਰਡਰ ਸਕਿਊਰਿਟੀ ਫੋਰਸ (ਬੀਐਸਐਫ) ਅਤੇ ਪੰਜਾਬ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਸਰਚ ਅਪਰੇਸ਼ਨ ਦੌਰਾਨ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਸਰਹੱਦੀ ਇਲਾਕੇ ਵਿੱਚ ਨਸ਼ਿਆਂ ਨੂੰ ਠੱਲ ਪਾਉਣ ਲਈ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਖੇਤਾਂ ਵਿੱਚ ਇੱਕ ਮੋਮੀ ਲਿਫਾਫੇ ਵਿੱਚ ਲਪੇਟੀ ਸ਼ੱਕੀ ਵਸਤੂ ਮਿਲੀ।

ਜਦੋਂ ਇਸਨੂੰ ਖੋਲ੍ਹ ਕੇ ਜਾਂਚ ਕੀਤੀ ਗਈ ਤਾਂ ਇਸ ਵਿੱਚੋਂ ਅਫੀਮ ਬਰਾਮਦ ਹੋਈ। ਪੁਲਿਸ ਵੱਲੋਂ ਤੋਲਣ ‘ਤੇ ਇਸਦਾ ਵਜ਼ਨ 481 ਗ੍ਰਾਮ ਪਾਇਆ ਗਿਆ। ਅਧਿਕਾਰੀਆਂ ਦੇ ਮੁਤਾਬਕ ਇਹ ਅਫੀਮ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਸੁੱਟੀ ਗਈ ਸੀ।

ਪੁਲਿਸ ਨੇ ਮਾਮਲਾ ਦਰਜ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰੀ ਰੋਕਣ ਲਈ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here