Sunday, September 6, 2026
Home Entertainment ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਗੋਲੀਬਾਰੀ ਮਾਮਲੇ ਵਿੱਚ 5 ਗ੍ਰਿਫ਼ਤਾਰ

ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਗੋਲੀਬਾਰੀ ਮਾਮਲੇ ਵਿੱਚ 5 ਗ੍ਰਿਫ਼ਤਾਰ

0
336
ਕਰਨਾਲ: ਕਰਨਾਲ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕੰਗ ਦੇ ਘਰ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗੋਲੀਬਾਰੀ ਦੀ ਘਟਨਾ 21 ਮਈ 2026 ਨੂੰ ਵਾਪਰੀ ਸੀ।

ਐਸਟੀਐਫ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਾਰਦਾਤ ਦੇ ਪਿੱਛੇ ਦੀ ਸਾਜ਼ਿਸ਼ ਅਤੇ ਹੋਰ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਗੋਲੀਬਾਰੀ ਦਾ ਮਕਸਦ ਕੀ ਸੀ ਅਤੇ ਇਸ ਵਿੱਚ ਕਿਸੇ ਹੋਰ ਗਿਰੋਹ ਦੀ ਸ਼ਮੂਲੀਅਤ ਤਾਂ ਨਹੀਂ।

LEAVE A REPLY

Please enter your comment!
Please enter your name here