Home Patiala Updates 70ਵੇਂ ਜ਼ਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

70ਵੇਂ ਜ਼ਿਲ੍ਹਾ ਪੱਧਰੀ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਹੋਇਆ ਆਗਾਜ਼

0
4

ਪਟਿਆਲਾ  5 ਅਗਸਤ :

ਜਿਲ੍ਹਾਂ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ,ਅੰਡਰ 17 ਤੇ ਅੰਡਰ 19 (ਲੜਕੇ ਤੇ ਲੜਕੀਆਂ) ਦੇ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਆਗਾਜ਼ ਸੰਧੂ ਰਾਈਫਲ ਸ਼ੂਟਿੰਗ ਅਕੈਡਮੀ ਵਿਖੇ ਹੋਇਆ। ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਸਟੇਟ ਅਵਾਰਡੀ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਤੇ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਲੜਕੇ ਤੇ ਲੜਕੀਆਂ ਦੇ ਜਿਲ੍ਹਾ ਪੱਧਰੀ  ਰਾਈਫਲ ਸ਼ੂਟਿੰਗ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਤੇ ਪਟਿ-2 ਦੇ ਜੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ,ਐਡਵੋਕੇਟ ਭੁਪਿੰਦਰ ਸਿੰਘ ਸੰਧੂ, ਲੈਕਚਰਾਰ ਗੁਰਨਾਮ ਸਿੰਘ,ਡੀਪੀਈ ਸੁੱਚਾ ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ ਤੇ ਪ੍ਰੈਸ ਇੰਚਾਰਜ  ਜਸਵਿੰਦਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here