ਫਾਜ਼ਿਲਕਾ:ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ. ਆਈ.ਪੀ.ਸੀ. ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ 75 ਮਿਲੀਗ੍ਰਾਮ ਤੋਂ ਵੱਧ ਫਾਜ਼ਿਲਕਾ:ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ. ਆਈ.ਪੀ.ਸੀ. ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ 75 ਮਿਲੀਗ੍ਰਾਮ ਤੋਂ ਵੱਧ ਪ੍ਰੈਗਾਬਾਲਿਨ ਦੇ ਗੋਲੀਆਂਦੇ ਗੋਲੀਆਂ/ਕੈਪਸੂਲ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਦਵਾਈ ਦਿੰਦੇ ਸਮੇਂ ਕੈਮਿਸਟ ਪਰਚੀ ‘ਤੇ ਆਪਣੀ ਮੋਹਰ ਲਾਵੇਗਾ ਅਤੇ ਦਵਾਈ ਦੇਣ ਦੀ ਮਿਤੀ ਦਰਜ ਕਰੇਗਾ। ਇਹ ਪਾਬੰਦੀਆਂ 30 ਅਪ੍ਰੈਲ, 2025 ਤੱਕ ਲਾਗੂ ਰਹਿਣਗੀਆਂ।
ਇਹ ਹੁਕਮ ਸਿਹਤ ਵਿਭਾਗ ਫਾਜ਼ਿਲਕਾ ਤੋਂ ਪ੍ਰਾਪਤ ਪੱਤਰ ‘ਤੇ ਕੀਤੀ ਗਈ ਕਾਰਵਾਈ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਇਨ੍ਹਾਂ ਕੈਪਸੂਲਾਂ ਨੂੰ ਆਮ ਲੋਕਾਂ ਦੁਆਰਾ ਡਾਕਟਰੀ ਦਵਾਈ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਉਕਤ ਧਾਰਾ ਤਹਿਤ ਕੈਪਸੂਲਾਂ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਮੰਗ ਕੀਤੀ। ਜਾਰੀ ਕੀਤੇ ਗਏ ਆਦੇਸ਼ ਅਨੁਸਾਰ, ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ / ਮੈਡੀਕਲ ਸਟੋਰ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਬਿਨਾਂ ਸਹੀ ਤਜਵੀਜ਼ ਦੇ ਪ੍ਰੈਗਾਬੇਲਿਨ 75 ਮਿਲੀਗ੍ਰਾਮ ਨਹੀਂ ਲੈ ਸਕਦਾ ਹੈ। ਪ੍ਰੈਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦੇ ਉਚਿਤ ਰਿਕਾਰਡਾਂ ਨੂੰ ਬਣਾਈ ਰੱਖਣ ਤੋਂ ਇਲਾਵਾ, ਉਹ ਅਸਲ ਰਸੀਦ ‘ਤੇ ਹੇਠ ਲਿਖੇ ਵੇਰਵਿਆਂ ਨੂੰ ਨਿਸ਼ਾਨਬੱਧ ਕਰਨਾ ਵੀ ਯਕੀਨੀ ਬਣਾਉਣਗੇ। ਇਸ ਆਦੇਸ਼ ਦੀ ਕਿਸੇ ਵੀ ਉਲੰਘਣਾ ਨਾਲ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਸਖਤੀ ਨਾਲ ਨਜਿੱਠਿਆ ਜਾਵੇਗਾ।