HomePunjabਨਾਭਾ ਨੇੜੇ ਭਿਆਨਕ ਸੜਕ ਹਾਦਸਾ: ਮਾਂ ਅਤੇ 3 ਮਹੀਨੇ ਦੀ ਬੱਚੀ ਦੀ...

ਨਾਭਾ ਨੇੜੇ ਭਿਆਨਕ ਸੜਕ ਹਾਦਸਾ: ਮਾਂ ਅਤੇ 3 ਮਹੀਨੇ ਦੀ ਬੱਚੀ ਦੀ ਮੌਤ, 10 ਸਾਲਾ ਬੱਚੀ ਗੰਭੀਰ ਜ਼ਖ਼ਮੀ

ਨਾਭਾ ਦੇ ਨੇੜਲੇ ਇਲਾਕੇ ਬੀੜ ਦੁਸਾਂਝ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ। ਇਸ ਹਾਦਸੇ ਵਿੱਚ ਇੱਕ ਮਾਂ ਅਤੇ ਉਸ ਦੀ 3 ਮਹੀਨੇ ਦੀ ਨਿੱਕੀ ਬੱਚੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਨਿੱਕੀ ਬੱਚੀ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਈ ਹੈ।

ਜਾਣਕਾਰੀ ਦਿੰਦਿਆਂ ਗੁਰਪਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਰਿਵਾਰ ਦੇ ਸਾਰੇ ਮੈਂਬਰ ਸਪੇਨ ਤੋਂ ਆ ਰਹੇ ਵੱਡੇ ਭਰਾ ਨੂੰ ਲੈਣ ਲਈ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਦੋ ਕਾਰਾਂ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ, ਜੋ ਇਸ ਦਰਦਨਾਕ ਹਾਦਸੇ ਦਾ ਕਾਰਨ ਬਣੀ।

ਹਾਦਸੇ ਵਿੱਚ ਅਮਨਪ੍ਰੀਤ ਕੌਰ (30), ਪਤਨੀ ਅੰਮ੍ਰਿਤ ਸਿੰਘ, ਅਤੇ ਉਨ੍ਹਾਂ ਦੀ 3 ਮਹੀਨੇ ਦੀ ਨਿੱਕੀ ਬੇਟੀ ਅਰਜੋਈ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਪਰਿਵਾਰ ਦੀ 10 ਸਾਲਾ ਭਤੀਜੀ ਅਵਨੀਤ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਨਾਭਾ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫ਼ਰ ਕਰ ਦਿੱਤਾ।

ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI