Home Punjab ਭਾਰਤ-ਪਾਕ ਸਰਹੱਦ ‘ਤੇ ਡਰੋਨ ਰਾਹੀਂ ਆਈ 10 ਕਿਲੋ ਸ਼ੱਕੀ ਹੈਰੋਇਨ ਬਰਾਮਦ

ਭਾਰਤ-ਪਾਕ ਸਰਹੱਦ ‘ਤੇ ਡਰੋਨ ਰਾਹੀਂ ਆਈ 10 ਕਿਲੋ ਸ਼ੱਕੀ ਹੈਰੋਇਨ ਬਰਾਮਦ

0
2

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਡਰੋਨ ਰਾਹੀਂ ਕੀਤੀ ਜਾ ਰਹੀ ਨਸ਼ਾ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਲਗਭਗ 10 ਕਿਲੋਗ੍ਰਾਮ ਸ਼ੱਕੀ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਸਰਹੱਦੀ ਪਿੰਡ ਸੂਫੀਆਂ ਦੇ ਖੇਤਾਂ ਵਿੱਚੋਂ ਡਰੋਨ ਰਾਹੀਂ ਸੁੱਟੇ ਗਏ 10 ਸੀਲਬੰਦ ਪੈਕੇਟ ਕਬਜ਼ੇ ਵਿੱਚ ਲਏ ਹਨ। ਮੌਕੇ ਤੋਂ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।

ਮੁੱਢਲੀ ਜਾਂਚ ਅਨੁਸਾਰ ਇਹ ਨਸ਼ੇ ਦੀ ਖੇਪ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਸੀ। ਭਾਰਤੀ ਤਸਕਰ ਖੇਪ ਚੁੱਕਣ ਲਈ ਖੇਤਾਂ ਵਿੱਚ ਪਹੁੰਚੇ ਹੋਏ ਸਨ, ਪਰ ਗਸ਼ਤ ਕਰ ਰਹੀ ਪੁਲਿਸ ਨੂੰ ਦੇਖ ਕੇ ਉਹ ਆਪਣਾ ਮੋਟਰਸਾਈਕਲ ਮੌਕੇ ‘ਤੇ ਹੀ ਛੱਡ ਕੇ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਫ਼ਰਾਰ ਹੋ ਗਏ।

ਪੁਲਿਸ ਨੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਹਨ ਦੇ ਰਜਿਸਟ੍ਰੇਸ਼ਨ ਨੰਬਰ ਅਤੇ ਹੋਰ ਤਕਨੀਕੀ ਸੁਰਾਗਾਂ ਦੇ ਆਧਾਰ ‘ਤੇ ਫ਼ਰਾਰ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਕੇਸ ਦਰਜ ਕਰਕੇ ਇਲਾਕੇ ਵਿੱਚ ਤਲਾਸ਼ੀ ਅਭਿਆਨ ਹੋਰ ਤੇਜ਼ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here