HomeNationalਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਵੱਡੀ ਰਾਹਤ, ਜਿਨਸੀ ਸ਼ੋਸ਼ਣ ਮਾਮਲੇ 'ਚ ਅਦਾਲਤ ਨੇ...

ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਵੱਡੀ ਰਾਹਤ, ਜਿਨਸੀ ਸ਼ੋਸ਼ਣ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ

ਨਵੀਂ ਦਿੱਲੀ: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਅਤੇ ਛੇੜਛਾੜ ਦੇ ਬਹੁਚਰਚਿਤ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦਿਆਂ WFI ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵੀ ਸਾਰੇ ਦੋਸ਼ਾਂ ਤੋਂ ਰਾਹਤ ਦੇ ਦਿੱਤੀ।

ਇਹ ਮਾਮਲਾ ਜਨਵਰੀ 2023 ਵਿੱਚ ਉਸ ਵੇਲੇ ਚਰਚਾ ਵਿੱਚ ਆਇਆ ਸੀ, ਜਦੋਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਦੇਸ਼ ਦੇ ਕਈ ਪ੍ਰਮੁੱਖ ਪਹਿਲਵਾਨਾਂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਲੰਬਾ ਧਰਨਾ ਦਿੱਤਾ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਕੇਸ ਦਰਜ ਕਰਕੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।

ਕਰੀਬ ਸਾਢੇ ਤਿੰਨ ਸਾਲ ਤੱਕ ਚੱਲੀ ਸੁਣਵਾਈ ਅਤੇ ਦੋਵਾਂ ਪੱਖਾਂ ਦੀਆਂ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਅਸ਼ਵਨੀ ਪੰਵਾਰ ਦੀ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦਿਆਂ ਦੋਵਾਂ ਦੋਸ਼ੀਆਂ ਨੂੰ ਬਰੀ ਕਰ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments