Home Punjab Malerkotla ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ, ਜਲਦ...

ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

0
3

* ਸੁਤੰਤਰਤਾ ਸੈਨਾਨੀਆਂ ਦਾ ਯੋਗਦਾਨ ਦੇਸ਼ ਲਈ ਸਦਾ ਪ੍ਰੇਰਣਾਦਾਇਕ, ਉਨ੍ਹਾਂ ਦਾ ਸਨਮਾਨ ਕਰਨਾ ਸਾਡਾ ਫ਼ਰਜ਼ – ਰਾਜਦੀਪ ਸਿੰਘ ਬਰਾੜ

ਮਾਲੇਰਕੋਟਲਾ: ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਧਿਆਨਪੂਰਵਕ ਸੁਣਿਆ। ਇਸ ਮੌਕੇ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਠਾਏ ਗਏ ਮੁੱਦਿਆਂ ‘ਤੇ ਤੁਰੰਤ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਭਰੋਸਾ ਦਿੱਤਾ ਕਿ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਮੁੱਲ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਕੁਰਬਾਨੀਆਂ ਸਾਡੇ ਲਈ ਸਦਾ ਪ੍ਰੇਰਣਾ ਦਾ ਸਰੋਤ ਹਨ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਹਰੇਕ ਨਾਗਰਿਕ ਅਤੇ ਪ੍ਰਸ਼ਾਸਨ ਦੀ ਨੈਤਿਕ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਹੋਰ ਸਹੂਲਤਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਦਿੱਤੇ ਭਰੋਸੇ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਮੀਟਿੰਗ ਵਿੱਚ ਪ੍ਰਧਾਨ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਸਕੱਤਰ ਜਗਮੇਲ ਸਿੰਘ, ਖ਼ਜ਼ਾਨਚੀ ਪਰਗਟ ਸਿੰਘ, ਸਟੇਟ ਯੂਥ ਕੋਆਰਡੀਨੇਟਰ ਮੁਹੰਮਦ ਅਸਲਮ, ਲਾਭ ਸਿੰਘ ਸਮੇਤ ਸੰਸਥਾ ਦੇ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here