Home Punjab ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਇੱਕ ਵਾਰ ਫਿਰ...

ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਇੱਕ ਵਾਰ ਫਿਰ ਵੱਡਾ ਝਟਕਾ

0
6

ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਹਾਈ ਕੋਰਟ ਨੇ ਉਸ ਨੋਟੀਫਿਕੇਸ਼ਨ ‘ਤੇ ਫਿਲਹਾਲ ਅੰਤਰਿਮ ਰੋਕ ਲਗਾ ਦਿੱਤੀ ਹੈ, ਜਿਸ ਵਿੱਚ ਸੂਬਾ ਸਰਕਾਰ ਨੇ 5 ਫੀਸਦੀ ਤੋਂ ਵੱਧ ਵਧਾਈ ਗਈ ਫੀਸ ਮਾਪਿਆਂ ਨੂੰ ਵਾਪਸ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਇੱਕ ਆਰਡੀਨੈਂਸ ਲਾਗੂ ਕਰਕੇ ਪ੍ਰਾਈਵੇਟ ਸਕੂਲਾਂ ਦੀ ਫੀਸ ਨੀਤੀ ‘ਤੇ ਸਖ਼ਤੀ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਨੇ ਸਪੱਸ਼ਟ ਕੀਤਾ ਸੀ ਕਿ ਜਿਨ੍ਹਾਂ ਨਿੱਜੀ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ 5 ਫੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਕੀਤਾ ਹੈ, ਉਨ੍ਹਾਂ ਨੂੰ ਵਾਧੂ ਵਸੂਲੀ ਗਈ ਰਕਮ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ। ਇਸ ਮਾਮਲੇ ਨੂੰ ਲੈ ਕੇ ਹੁਣ ਹਾਈ ਕੋਰਟ ਵਿੱਚ ਕਾਨੂੰਨੀ ਕਾਰਵਾਈ ਜਾਰੀ ਹੈ।

ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦਿਆਂ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ। ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਯੂਕੇ ਨੇ ਦਾਅਵਾ ਕੀਤਾ ਹੈ ਕਿ ਹਾਈ ਕੋਰਟ ਨੇ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ‘ਤੇ ਫਿਲਹਾਲ ਅੰਤਰਿਮ ਰੋਕ ਲਗਾ ਦਿੱਤੀ ਹੈ।

ਉਨ੍ਹਾਂ ਦੇ ਅਨੁਸਾਰ, ਇਸ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਅਦਾਲਤ ਵਿਸਥਾਰ ਨਾਲ ਵਿਚਾਰ ਕਰੇਗੀ ਅਤੇ ਉਸ ਤੋਂ ਬਾਅਦ ਦਿੱਤਾ ਜਾਣ ਵਾਲਾ ਅੰਤਿਮ ਫੈਸਲਾ ਹੀ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਲਈ ਲਾਗੂ ਹੋਵੇਗਾ। ਹਰਪਾਲ ਸਿੰਘ ਯੂਕੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਅਦਾਲਤ ਦਾ ਲਿਖਤੀ ਹੁਕਮ ਹਾਲੇ ਤੱਕ ਵੈੱਬਸਾਈਟ ‘ਤੇ ਅਪਲੋਡ ਨਹੀਂ ਹੋਇਆ, ਪਰ ਉਮੀਦ ਹੈ ਕਿ ਇਹ ਸ਼ਾਮ ਤੱਕ ਜਾਰੀ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here