Home World News ਸ਼੍ਰੀਲੰਕਾ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 7 ਲੋਕਾਂ ਦੀ ਮੌਤ

ਸ਼੍ਰੀਲੰਕਾ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 7 ਲੋਕਾਂ ਦੀ ਮੌਤ

0
5

ਕੋਲੰਬੋ: ਸ਼੍ਰੀਲੰਕਾ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੋਹਲੇਧਾਰ ਮੀਂਹ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਹੋਰ ਜ਼ਖਮੀ ਹੋਏ ਹਨ। ਮੱਧ ਸ਼੍ਰੀਲੰਕਾ ਦੇ ਪਹਾੜੀ ਇਲਾਕੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿੱਥੇ ਕਈ ਘਰ, ਖੇਤ ਅਤੇ ਸੜਕਾਂ ਪਾਣੀ ਹੇਠ ਆ ਗਈਆਂ ਹਨ। ਹਾਲਾਤ ਨੂੰ ਦੇਖਦੇ ਹੋਏ ਪ੍ਰਭਾਵਿਤ ਖੇਤਰਾਂ ਦੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ।

ਆਫ਼ਤ ਪ੍ਰਬੰਧਨ ਕੇਂਦਰ ਦੇ ਬੁਲਾਰੇ ਪ੍ਰਦੀਪ ਕੋਡਿਪੀਲੀ ਮੁਤਾਬਕ ਮੱਧ ਖੇਤਰ ਵਿੱਚ ਜ਼ਮੀਨ ਖਿਸਕਣ ਨਾਲ ਦੋ ਘਰ ਮਲਬੇ ਹੇਠ ਦੱਬ ਗਏ, ਜਿਸ ਕਾਰਨ 5 ਲੋਕਾਂ ਦੀ ਜਾਨ ਚਲੀ ਗਈ। ਇਸ ਤੋਂ ਇਲਾਵਾ ਹੜ੍ਹ ਦੀਆਂ ਵੱਖ-ਵੱਖ ਘਟਨਾਵਾਂ ਵਿੱਚ 2 ਹੋਰ ਲੋਕਾਂ ਦੀ ਮੌਤ ਹੋਈ ਹੈ। ਹੁਣ ਤੱਕ 291 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਲਗਭਗ 3,500 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਰਾਹਤ ਅਤੇ ਬਚਾਅ ਕਾਰਜਾਂ ਲਈ ਜਲ ਸੈਨਾ ਅਤੇ ਫੌਜ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਹੜ੍ਹ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਰਹੀਆਂ ਹਨ। ਕਈ ਖੇਤਰਾਂ ਵਿੱਚ ਅਜੇ ਵੀ ਜ਼ਮੀਨ ਖਿਸਕਣ ਦਾ ਖ਼ਤਰਾ ਬਣਿਆ ਹੋਇਆ ਹੈ। ਵੱਡੇ ਪੱਥਰਾਂ, ਮਲਬੇ ਅਤੇ ਡਿੱਗੇ ਬਿਜਲੀ ਦੇ ਖੰਭਿਆਂ ਕਾਰਨ ਕੇਂਦਰੀ ਖੇਤਰ ਦੀਆਂ ਕਈ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਹੋਈ ਹੈ।

ਜ਼ਿਕਰਯੋਗ ਹੈ ਕਿ ਸ਼੍ਰੀਲੰਕਾ ਹਾਲੇ ਵੀ ਪਿਛਲੇ ਨਵੰਬਰ ਵਿੱਚ ਆਏ ਚੱਕਰਵਾਤ ‘ਦਿਤਵਾ’ ਨਾਲ ਹੋਏ ਭਾਰੀ ਨੁਕਸਾਨ ਤੋਂ ਪੂਰੀ ਤਰ੍ਹਾਂ ਉਭਰ ਨਹੀਂ ਸਕਿਆ। ਉਸ ਆਫ਼ਤ ਵਿੱਚ ਕਰੀਬ 640 ਲੋਕਾਂ ਦੀ ਮੌਤ ਹੋਈ ਸੀ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਸਨ ਅਤੇ ਲਗਭਗ 4.1 ਬਿਲੀਅਨ ਅਮਰੀਕੀ ਡਾਲਰ ਦਾ ਆਰਥਿਕ ਨੁਕਸਾਨ ਹੋਇਆ ਸੀ।

LEAVE A REPLY

Please enter your comment!
Please enter your name here