Home Punjab ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ

0
3

ਮੋਹਾਲੀ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਵੀਰਵਾਰ ਸਵੇਰੇ ਜਲੰਧਰ ਵਿੱਚ ਭਾਰੀ ਮੀਂਹ ਪਿਆ, ਜਦਕਿ ਮੌਸਮ ਵਿਭਾਗ ਨੇ ਅੱਜ ਸੂਬੇ ਦੇ 7 ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਸ਼ਾਮਲ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅੰਸ਼ਕ ਬੱਦਲਵਾਈ ਅਤੇ ਦਿਨ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕਈ ਹਿੱਸਿਆਂ ਵਿੱਚ ਦਿਨ ਭਰ ਬਦਲਵਾਈ ਰਹਿ ਸਕਦੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਮਾਨਸੂਨ ਟ੍ਰਫ ਇਸ ਸਮੇਂ ਉੱਤਰੀ ਭਾਰਤ ਵਿੱਚੋਂ ਲੰਘ ਰਹੀ ਹੈ। ਇਸ ਦੇ ਨਾਲ ਪੱਛਮੀ ਗੜਬੜੀ ਦਾ ਪ੍ਰਭਾਵ ਅਜੇ ਵੀ ਬਣਿਆ ਹੋਇਆ ਹੈ ਅਤੇ ਉੱਤਰ ਪ੍ਰਦੇਸ਼ ਤੇ ਹਰਿਆਣਾ ਉੱਤੇ ਬਣੇ ਘੱਟ ਦਬਾਅ ਵਾਲੇ ਖੇਤਰ (ਚੱਕਰਵਾਤੀ ਸਰਕੂਲੇਸ਼ਨ) ਕਾਰਨ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here