Home Punjab ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਪੰਜਾਬ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

0
2

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਵਧ ਰਹੇ ਸਾਈਬਰ ਅਪਰਾਧਾਂ ਅਤੇ ਫਿਸ਼ਿੰਗ (Phishing) ਠੱਗੀਆਂ ਤੋਂ ਸਚੇਤ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਅਨੁਸਾਰ ਫਿਸ਼ਿੰਗ ਇੱਕ ਅਜਿਹੀ ਸਾਈਬਰ ਧੋਖਾਧੜੀ ਹੈ, ਜਿਸ ਵਿੱਚ ਠੱਗ ਜਾਅਲੀ ਈਮੇਲਾਂ, ਮੈਸੇਜਾਂ ਅਤੇ ਨਕਲੀ ਵੈੱਬਸਾਈਟਾਂ ਰਾਹੀਂ ਲੋਕਾਂ ਨੂੰ ਗੁਮਰਾਹ ਕਰਕੇ ਉਨ੍ਹਾਂ ਦੀ ਨਿੱਜੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰਦੇ ਹਨ।

ਪੰਜਾਬ ਪੁਲਿਸ ਨੇ ਦੱਸਿਆ ਕਿ ਅਜਿਹੇ ਸਾਈਬਰ ਅਪਰਾਧੀਆਂ ਦਾ ਮੁੱਖ ਨਿਸ਼ਾਨਾ ਲੋਕਾਂ ਦੇ ਪਾਸਵਰਡ, ਓਟੀਪੀ (OTP), ਬੈਂਕ ਖਾਤਿਆਂ ਦੀ ਜਾਣਕਾਰੀ ਅਤੇ ਹੋਰ ਗੁਪਤ ਵੇਰਵੇ ਹਾਸਲ ਕਰਕੇ ਵਿੱਤੀ ਨੁਕਸਾਨ ਪਹੁੰਚਾਉਣਾ ਹੁੰਦਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਅਣਜਾਣ ਲਿੰਕ ‘ਤੇ ਕਲਿੱਕ ਕਰਨ ਜਾਂ ਆਪਣੀ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਉਸ ਦੀ ਪੂਰੀ ਜਾਂਚ ਅਤੇ ਪੁਸ਼ਟੀ ਜ਼ਰੂਰ ਕਰਨ।

ਪੁਲਿਸ ਨੇ ਕਿਹਾ ਹੈ ਕਿ ਜੇਕਰ ਕਿਸੇ ਨੂੰ ਸਾਈਬਰ ਠੱਗੀ ਦਾ ਸ਼ੱਕ ਹੋਵੇ ਜਾਂ ਉਹ ਇਸ ਦਾ ਸ਼ਿਕਾਰ ਹੋ ਜਾਵੇ ਤਾਂ ਤੁਰੰਤ ਐਮਰਜੈਂਸੀ ਹੈਲਪਲਾਈਨ 112 ‘ਤੇ ਸੰਪਰਕ ਕਰਕੇ ਸੂਚਨਾ ਦੇਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

LEAVE A REPLY

Please enter your comment!
Please enter your name here