Monday, September 21, 2026
Home Punjab ਸੋਨਾ ਅਤੇ ਚਾਂਦੀ ਹੋਏ ਮਹਿੰਗੇ ਜਾਣੋ ਅੱਜ ਦੇ ਤਾਜ਼ਾ ਰੇਟ

ਸੋਨਾ ਅਤੇ ਚਾਂਦੀ ਹੋਏ ਮਹਿੰਗੇ ਜਾਣੋ ਅੱਜ ਦੇ ਤਾਜ਼ਾ ਰੇਟ

0
20

ਜਲੰਧਰ : ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਅਹਿਮ ਖ਼ਬਰ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਵੱਲੋਂ ਜਾਰੀ ਤਾਜ਼ਾ ਭਾਵਾਂ ਮੁਤਾਬਕ ਅੱਜ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। 24 ਕੈਰੇਟ ਸੋਨੇ ਦੀ ਕੀਮਤ ਵੱਧ ਕੇ 1,52,000 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ, ਜਦਕਿ ਬੀਤੇ ਦਿਨ ਇਹ 1,48,000 ਰੁਪਏ ਸੀ। ਇਸ ਤਰ੍ਹਾਂ ਇੱਕ ਹੀ ਦਿਨ ਵਿੱਚ ਸੋਨਾ 4,000 ਰੁਪਏ ਮਹਿੰਗਾ ਹੋ ਗਿਆ। ਇਸੇ ਤਰ੍ਹਾਂ 22 ਕੈਰੇਟ ਸੋਨੇ ਦਾ ਭਾਅ 1,41,360 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤਾ ਗਿਆ, ਜੋ ਪਹਿਲਾਂ 1,37,640 ਰੁਪਏ ਸੀ। ਇਸ ਵਿੱਚ 3,720 ਰੁਪਏ ਦਾ ਵਾਧਾ ਹੋਇਆ ਹੈ।

ਉੱਥੇ ਹੀ ਚਾਂਦੀ ਦੀ ਕੀਮਤ ਵੀ ਵਧ ਕੇ 2,33,700 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ, ਜਦਕਿ ਬੀਤੇ ਦਿਨ ਇਹ 2,32,800 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਤਰ੍ਹਾਂ ਚਾਂਦੀ 900 ਰੁਪਏ ਪ੍ਰਤੀ ਕਿਲੋਗ੍ਰਾਮ ਮਹਿੰਗੀ ਹੋਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਵਿਸ਼ਵ ਬਾਜ਼ਾਰ ਵਿੱਚ ਉਤਾਰ-ਚੜ੍ਹਾਅ ਅਤੇ ਨਿਵੇਸ਼ਕਾਂ ਦੀ ਵੱਧਦੀ ਮੰਗ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਹ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਨੇ ਖਰੀਦਦਾਰਾਂ ਨੂੰ ਸਲਾਹ ਦਿੱਤੀ ਹੈ ਕਿ ਖਰੀਦਦਾਰੀ ਕਰਨ ਤੋਂ ਪਹਿਲਾਂ ਆਪਣੇ ਸ਼ਹਿਰ ਦੇ ਤਾਜ਼ਾ ਭਾਅ ਜ਼ਰੂਰ ਚੈੱਕ ਕਰ ਲੈਣ।

 

LEAVE A REPLY

Please enter your comment!
Please enter your name here