Home National ਦੇਸ਼ ਦੇ 15 ਰਾਜਾਂ ਵਿੱਚ ਭਾਰੀ ਮੀਂਹ ਤੇ ਤੂਫ਼ਾਨ ਦਾ ਅਲਰਟ, IMD...

ਦੇਸ਼ ਦੇ 15 ਰਾਜਾਂ ਵਿੱਚ ਭਾਰੀ ਮੀਂਹ ਤੇ ਤੂਫ਼ਾਨ ਦਾ ਅਲਰਟ, IMD ਨੇ ਜਾਰੀ ਕੀਤੀ ਚੇਤਾਵਨੀ

0
2

ਨਵੀਂ ਦਿੱਲੀ: ਦੇਸ਼ ਭਰ ਵਿੱਚ ਮਾਨਸੂਨ ਦੀ ਸਰਗਰਮੀ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਸਮੇਤ 15 ਰਾਜਾਂ ਲਈ ਅਗਲੇ 12 ਘੰਟਿਆਂ ਦੌਰਾਨ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਕਈ ਇਲਾਕਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਕੁਝ ਥਾਵਾਂ ‘ਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਬਿਹਾਰ, ਦਿੱਲੀ, ਰਾਜਸਥਾਨ, ਉੱਤਰਾਖੰਡ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ, ਅਸਾਮ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਤੇਜ਼ ਹਵਾਵਾਂ ਕਾਰਨ ਦਰੱਖਤ ਉਖੜ ਸਕਦੇ ਹਨ ਅਤੇ ਪਹਾੜੀ ਖੇਤਰਾਂ ਵਿੱਚ ਜ਼ਮੀਨ ਖਿਸਕਣ ਦਾ ਖਤਰਾ ਵੀ ਵੱਧ ਸਕਦਾ ਹੈ।

ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਦੇ ਲਖਨਊ, ਮੇਰਠ, ਗਾਜ਼ੀਆਬਾਦ, ਆਗਰਾ ਅਤੇ ਗੋਰਖਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਝੱਖੜ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਬਿਹਾਰ ਦੇ ਪਟਨਾ, ਗਯਾ, ਭੋਜਪੁਰ ਅਤੇ ਦਰਭੰਗਾ ਵਿੱਚ ਵੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ 50 ਤੋਂ 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪ੍ਰਸ਼ਾਸਨ ਨੇ ਦਰਿਆਵਾਂ ਦੇ ਕੰਢਿਆਂ ‘ਤੇ ਰਹਿਣ ਵਾਲੇ ਲੋਕਾਂ, ਮਛੇਰਿਆਂ ਅਤੇ ਕਿਸਾਨਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਪੈਣ ‘ਤੇ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਸਲਾਹ ਦਿੱਤੀ ਹੈ।

ਮੌਸਮ ਵਿਭਾਗ ਮੁਤਾਬਕ ਦੱਖਣੀ ਗੰਗਾ ਦੇ ਮੈਦਾਨੀ ਇਲਾਕਿਆਂ, ਪੱਛਮੀ ਬੰਗਾਲ ਦੇ ਤੱਟੀ ਖੇਤਰਾਂ ਅਤੇ ਦੱਖਣ-ਪੱਛਮੀ ਉੱਤਰ ਪ੍ਰਦੇਸ਼ ਉੱਤੇ ਬਣੇ ਚੱਕਰਵਾਤੀ ਘੇਰਿਆਂ ਕਾਰਨ ਮੌਸਮ ਵਿੱਚ ਇਹ ਤਬਦੀਲੀ ਆਈ ਹੈ। ਪੰਜਾਬ, ਜੰਮੂ-ਕਸ਼ਮੀਰ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here