Thursday, September 24, 2026
Home Punjab ਪੰਜਾਬ ਵਿੱਚ ਸੋਨੇ-ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ

ਪੰਜਾਬ ਵਿੱਚ ਸੋਨੇ-ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ

0
32

ਪੰਜਾਬ: ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਅੱਜ ਦੀਆਂ ਨਵੀਆਂ ਕੀਮਤਾਂ ਜਾਰੀ ਹੋ ਗਈਆਂ ਹਨ। 24 ਕੈਰੇਟ ਸੋਨੇ ਦੀ ਕੀਮਤ 1,54,000 ਰੁਪਏ ਪ੍ਰਤੀ 10 ਗ੍ਰਾਮ ਹੈ, ਜਦਕਿ 22 ਕੈਰੇਟ ਸੋਨਾ 1,43,220 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ ’ਤੇ ਵਿਕ ਰਿਹਾ ਹੈ। ਸ਼ਨੀਵਾਰ ਨੂੰ ਵੀ ਸੋਨੇ ਦੀਆਂ ਕੀਮਤਾਂ ਇਨ੍ਹਾਂ ਹੀ ਪੱਧਰਾਂ ’ਤੇ ਰਹੀਆਂ, ਯਾਨੀ ਅੱਜ ਸੋਨੇ ਦੇ ਭਾਅ ਵਿੱਚ ਕੋਈ ਬਦਲਾਅ ਨਹੀਂ ਹੋਇਆ।

ਦੂਜੇ ਪਾਸੇ, ਚਾਂਦੀ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸ਼ਨੀਵਾਰ ਨੂੰ ਚਾਂਦੀ 2,38,400 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜੋ ਅੱਜ ਵਧ ਕੇ 2,40,200 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤਰ੍ਹਾਂ ਚਾਂਦੀ ਦੀ ਕੀਮਤ ਵਿੱਚ 1,800 ਰੁਪਏ ਦਾ ਵਾਧਾ ਹੋਇਆ ਹੈ।

ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸ਼ੁੱਕਰਵਾਰ ਨੂੰ ਵੀ ਸੋਨੇ ਦੀ ਕੀਮਤ ਵਿੱਚ 200 ਰੁਪਏ ਦਾ ਵਾਧਾ ਹੋਇਆ ਸੀ ਅਤੇ ਇਹ 1.54 ਲੱਖ ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ ਸੀ। ਵਿਦੇਸ਼ੀ ਬਾਜ਼ਾਰਾਂ ਵਿੱਚ ਤੇਜ਼ੀ, ਅਮਰੀਕੀ ਡਾਲਰ ਦੀ ਕਮਜ਼ੋਰੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਦਾ ਘਰੇਲੂ ਸੋਨਾ ਬਾਜ਼ਾਰ ’ਤੇ ਸਕਾਰਾਤਮਕ ਪ੍ਰਭਾਵ ਦੇਖਣ ਨੂੰ ਮਿਲਿਆ।

ਸਥਾਨਕ ਵਪਾਰੀਆਂ ਮੁਤਾਬਕ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 200 ਰੁਪਏ ਵਧ ਕੇ 1,54,000 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚਿਆ ਸੀ। ਇਸ ਨਾਲ ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ ਵਿੱਚ ਤੇਜ਼ੀ ਦਰਜ ਕੀਤੀ ਗਈ। ਵੀਰਵਾਰ ਨੂੰ ਸੋਨਾ 1,53,800 ਰੁਪਏ ਪ੍ਰਤੀ 10 ਗ੍ਰਾਮ ਸੀ।

LEAVE A REPLY

Please enter your comment!
Please enter your name here