Wednesday, August 12, 2026
Home Punjab ਜਲੰਧਰ ਪੁਲਿਸ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ, 2 ਪਿਸਤੌਲ ਬਰਾਮਦ

ਜਲੰਧਰ ਪੁਲਿਸ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ, 2 ਪਿਸਤੌਲ ਬਰਾਮਦ

0
2

ਜਲੰਧਰ: ਗੈਂਗਸਟਰਾਂ ਅਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਪੁਲਿਸ ਦੀ ਸੀ.ਆਈ.ਏ. ਸਟਾਫ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਦੇ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜੀਵਨ ਉਰਫ਼ ਅਮਨ ਵਾਸੀ ਏਕਤਾ ਨਗਰ, ਰਾਮਾਮੰਡੀ ਅਤੇ ਦਰਸ਼ਨ ਲਾਲ ਉਰਫ਼ ਲੱਕੀ ਵਾਸੀ ਨਿਊ ਸੰਤ ਨਗਰ, ਜਲੰਧਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਗਏ।

ਇਸ ਸਬੰਧੀ ਥਾਣਾ ਰਾਮਾਮੰਡੀ ਵਿੱਚ ਐਫ.ਆਈ.ਆਰ. ਨੰਬਰ 190 ਦਰਜ ਕਰਕੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਵੱਲੋਂ ਹਥਿਆਰਾਂ ਦੀ ਖਰੀਦ, ਸਪਲਾਈ ਨੈੱਟਵਰਕ ਅਤੇ ਸੰਭਾਵਿਤ ਅਪਰਾਧਿਕ ਸੰਪਰਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਰਿਕਾਰਡ ਅਨੁਸਾਰ ਦਰਸ਼ਨ ਲਾਲ ਉਰਫ਼ ਲੱਕੀ ਖ਼ਿਲਾਫ਼ ਪਹਿਲਾਂ ਵੀ ਕਤਲ ਦੀ ਕੋਸ਼ਿਸ਼, ਹਮਲਾ, ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਨਾਲ ਸਬੰਧਤ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ ਬਰਾਮਦ ਹਥਿਆਰਾਂ ਦੇ ਸਰੋਤ ਸਮੇਤ ਮੁਲਜ਼ਮਾਂ ਦੇ ਸੰਭਾਵਿਤ ਅਪਰਾਧਿਕ ਨੈੱਟਵਰਕ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here