Wednesday, August 12, 2026
Home Punjab ਗੁਰਦਾਸਪੁਰ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਗੁਰਦਾਸਪੁਰ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0
2

ਗੁਰਦਾਸਪੁਰ: ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ ਡੀਸੀ ਦਫ਼ਤਰ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ ਗਈਆਂ।

ਸੁਰੱਖਿਆ ਦੇ ਮੱਦੇਨਜ਼ਰ ਡੀਸੀ ਦਫ਼ਤਰ ਦਾ ਪੂਰਾ ਕੰਪਲੈਕਸ ਖਾਲੀ ਕਰਵਾ ਦਿੱਤਾ ਗਿਆ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਆਉਣ-ਜਾਣ ਵਾਲੇ ਰਸਤਿਆਂ ’ਤੇ ਸੁਰੱਖਿਆ ਵਧਾ ਦਿੱਤੀ ਹੈ। ਐਸਐਸਪੀ ਆਦਿਤਿਆ ਵੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਵੱਲੋਂ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਧਮਕੀ ਭਰੀ ਈਮੇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਕਿਸ ਵੱਲੋਂ ਅਤੇ ਕਿਸ ਮਕਸਦ ਨਾਲ ਭੇਜੀ ਗਈ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here