Wednesday, August 12, 2026
Home Punjab Malerkotla  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤਾ ਧੀਆਂ ਨੂੰ ਸਿੱਖਿਆ ਦਾ ਤੋਹਫ਼ਾ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤਾ ਧੀਆਂ ਨੂੰ ਸਿੱਖਿਆ ਦਾ ਤੋਹਫ਼ਾ

0
2

ਮਲੇਰਕੋਟਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਉਸਾਰੀ ਗਈ 5 ਮੰਜ਼ਿਲਾ ਇਮਾਰਤ ਦਾ ਉਦਘਾਟਨ ਕੀਤਾ। ਇਸ ਇਮਾਰਤ ਨੂੰ 6.34 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ 80ਵੇਂ ਦਿਹਾੜੇ ਮੌਕੇ ਇਹ ਇਮਾਰਤ ਧੀਆਂ ਲਈ ਇੱਕ ਖਾਸ ਤੋਹਫ਼ਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਵਜੋਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਵੱਲੋਂ NEET ਅਤੇ 361 ਵਿਦਿਆਰਥੀਆਂ ਵੱਲੋਂ JEE ਪਾਸ ਕਰਨਾ ਇਸਦੀ ਵੱਡੀ ਮਿਸਾਲ ਹੈ।

ਉਨ੍ਹਾਂ ਦੱਸਿਆ ਕਿ ਧੀਆਂ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਆਵੇ, ਇਸ ਲਈ ਸੂਬੇ ਵਿੱਚ 15 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਨੂੰ ਵਿਸ਼ੇਸ਼ ਬੱਸ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਬਿਹਤਰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ।

ਮਲੇਰਕੋਟਲਾ ਵਾਸੀਆਂ ਲਈ ਵੱਡੀ ਖੁਸ਼ਖਬਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਹੁਣ ਸਿਰਫ਼ ਇਸ ਦਾ ਉਦਘਾਟਨ ਕਰਨਾ ਬਾਕੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਨਾਲ-ਨਾਲ ਮੈਡੀਕਲ ਸਿੱਖਿਆ ਦੇ ਵੀ ਬਿਹਤਰ ਮੌਕੇ ਮਿਲਣਗੇ।

ਮੁੱਖ ਮੰਤਰੀ ਮਾਨ ਨੇ ਪਿਛਲੀ ਮਾਪੇ-ਅਧਿਆਪਕ ਮਿਲਣੀ ਦਾ ਜ਼ਿਕਰ ਕਰਦਿਆਂ ਕਿਹਾ ਕਿ 24 ਲੱਖ ਮਾਪੇ ਸਕੂਲਾਂ ਵਿੱਚ ਪਹੁੰਚ ਕੇ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਕਾਰਗੁਜ਼ਾਰੀ ਬਾਰੇ ਜਾਣਕਾਰੀ ਲੈਣ ਆਏ ਸਨ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਸਰਗਰਮ ਭਾਗੀਦਾਰੀ ਬੱਚਿਆਂ ਦੇ ਬਿਹਤਰ ਭਵਿੱਖ ਲਈ ਬੇਹੱਦ ਮਹੱਤਵਪੂਰਨ ਹੈ।

LEAVE A REPLY

Please enter your comment!
Please enter your name here