Thursday, August 13, 2026
Home Punjab ਪੰਜਾਬ ਅਤੇ ਚੰਡੀਗੜ੍ਹ ਵਿੱਚ 15 ਅਗਸਤ ਨੂੰ ਮੀਂਹ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ 15 ਅਗਸਤ ਨੂੰ ਮੀਂਹ ਦੀ ਸੰਭਾਵਨਾ

0
4

ਮੋਹਾਲੀ: ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। 15 ਅਗਸਤ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 14 ਤੋਂ 18 ਅਗਸਤ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

ਅੱਜ 13 ਅਗਸਤ ਨੂੰ ਭਾਵੇਂ ਮੀਂਹ ਲਈ ਕੋਈ ਖਾਸ ਚੇਤਾਵਨੀ ਨਹੀਂ ਹੈ, ਪਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ।

ਬੁੱਧਵਾਰ ਨੂੰ ਮੀਂਹ ਨਾ ਪੈਣ ਕਾਰਨ ਪੰਜਾਬ ਦੇ ਔਸਤ ਤਾਪਮਾਨ ਵਿੱਚ 4.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਨਾਲ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ। ਭਾਖੜਾ ਡੈਮ ਵਿੱਚ ਸਭ ਤੋਂ ਵੱਧ 37.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਉੱਤੇ ਬਣਿਆ ਘੱਟ ਦਬਾਅ ਵਾਲਾ ਖੇਤਰ ਮਜ਼ਬੂਤ ਹੋ ਰਿਹਾ ਹੈ ਅਤੇ ਅਗਲੇ 12 ਘੰਟਿਆਂ ਵਿੱਚ ਇਸ ਦੇ ਹੋਰ ਪ੍ਰਭਾਵਸ਼ਾਲੀ ਮੌਸਮੀ ਸਿਸਟਮ ਵਿੱਚ ਬਦਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਹ ਉੱਤਰ-ਪੱਛਮ ਵੱਲ ਵਧੇਗਾ, ਜਿਸ ਦਾ ਪ੍ਰਭਾਵ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਪੈ ਸਕਦਾ ਹੈ। ਇਸ ਤੋਂ ਇਲਾਵਾ ਦੱਖਣੀ ਹਰਿਆਣਾ ਉੱਤੇ ਵੀ ਇੱਕ ਮੌਸਮੀ ਪ੍ਰਣਾਲੀ ਸਰਗਰਮ ਹੈ ਅਤੇ ਪੱਛਮੀ ਗੜਬੜ ਵੀ ਮੌਜੂਦ ਹੈ।

ਇਨ੍ਹਾਂ ਸਾਰੀਆਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ 14 ਤੋਂ 18 ਅਗਸਤ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਗਤੀਵਿਧੀ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ ਅਤੇ ਕੁਝ ਥਾਵਾਂ ’ਤੇ ਭਾਰੀ ਬਾਰਿਸ਼ ਵੀ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here