Friday, August 14, 2026
Home National ਖੜ੍ਹੇ ਟਰੱਕ ਨਾਲ ਟਕਰਾਈ ਸ਼ਰਧਾਲੂਆਂ ਦੀ ਬੱਸ; 3 ਦੀ ਮੌਤ, 50 ਜ਼ਖਮੀ

ਖੜ੍ਹੇ ਟਰੱਕ ਨਾਲ ਟਕਰਾਈ ਸ਼ਰਧਾਲੂਆਂ ਦੀ ਬੱਸ; 3 ਦੀ ਮੌਤ, 50 ਜ਼ਖਮੀ

0
3

ਕੋਡਰਮਾ: ਝਾਰਖੰਡ ਦੇ ਕੋਡਰਮਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਨੇਪਾਲ ਤੋਂ ਆਏ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਘੱਟੋ-ਘੱਟ ਤਿੰਨ ਕਾਂਵੜੀਆਂ ਦੀ ਮੌਤ ਹੋ ਗਈ, ਜਦਕਿ 50 ਹੋਰ ਸ਼ਰਧਾਲੂ ਜ਼ਖਮੀ ਹੋ ਗਏ। ਪੁਲਿਸ ਵੱਲੋਂ ਹਾਦਸੇ ਦੀ ਪੁਸ਼ਟੀ ਕੀਤੀ ਗਈ ਹੈ।

ਇੱਕ ਅਧਿਕਾਰੀ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 4:30 ਵਜੇ ਸਤਗਾਵਾਂ ਥਾਣਾ ਖੇਤਰ ਦੇ ਪੋਖਰਡੀਹ ਵਿਖੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ।

ਜ਼ਖਮੀਆਂ ਨੂੰ ਤੁਰੰਤ ਨੇੜਲੇ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਬੱਸ ਵਿੱਚ ਨੇਪਾਲ ਦੇ ਸ਼ਰਧਾਲੂ ਸਵਾਰ ਸਨ, ਜੋ ਝਾਰਖੰਡ ਦੇ ਦੇਵਘਰ ਸਥਿਤ ਬਾਬਾ ਬੈਦਿਆਨਾਥ ਧਾਮ ਵਿੱਚ ਪੂਜਾ ਕਰਨ ਅਤੇ ਦੁਮਕਾ ਸਥਿਤ ਬਾਬਾ ਬਾਸੁਕੀਨਾਥ ਧਾਮ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਨੇਪਾਲ ਜਾ ਰਹੇ ਸਨ। ਇਸ ਦੌਰਾਨ ਕੋਡਰਮਾ ਵਿੱਚ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।

 

LEAVE A REPLY

Please enter your comment!
Please enter your name here