HomeNationalਲਾਲ ਕਿਲ੍ਹੇ ਤੋਂ PM ਮੋਦੀ ਦਾ ਸੰਬੋਧਨ, ‘ਦਿਮਾਗੀ ਨਕਸਲੀਆਂ’ ਨੂੰ ਲੈ ਕੇ...

ਲਾਲ ਕਿਲ੍ਹੇ ਤੋਂ PM ਮੋਦੀ ਦਾ ਸੰਬੋਧਨ, ‘ਦਿਮਾਗੀ ਨਕਸਲੀਆਂ’ ਨੂੰ ਲੈ ਕੇ ਦੇਸ਼ ਵਾਸੀਆਂ ਨੂੰ ਕੀਤਾ ਸਾਵਧਾਨ

PM ਮੋਦੀ ਨੇ ਆਜ਼ਾਦੀ ਦਿਹਾੜੇ ’ਤੇ ‘ਦਿਮਾਗੀ ਨਕਸਲੀਆਂ’ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।

ਨਵੀਂ ਦਿੱਲੀ: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ 13ਵੀਂ ਵਾਰ ਤਿਰੰਗਾ ਲਹਿਰਾਇਆ ਅਤੇ 21 ਤੋਪਾਂ ਦੀ ਸਲਾਮੀ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਆਪਣੇ ਸੰਬੋਧਨ ਵਿੱਚ ਪੀਐੱਮ ਮੋਦੀ ਨੇ ਕਿਹਾ ਕਿ ਹਥਿਆਰਬੰਦ ਨਕਸਲਵਾਦ ਕਮਜ਼ੋਰ ਹੋਇਆ ਹੈ, ਪਰ ‘ਦਿਮਾਗੀ ਨਕਸਲੀ’ ਸਮਾਜ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੇ ਵਿਕਾਸ ਨਾਲ ਜੋੜਨ ਅਤੇ ਅਜਿਹੀਆਂ ਤਾਕਤਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।

ਮਹਿਲਾ ਰਾਖਵਾਂਕਰਨ ਬਾਰੇ ਮੋਦੀ ਨੇ ਕਿਹਾ ਕਿ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਮਿਲਣਾ ਚਾਹੀਦਾ ਹੈ ਅਤੇ ਰਾਜਨੀਤਕ ਪਾਰਟੀਆਂ ਨੂੰ ਇਸ ਮੁੱਦੇ ’ਤੇ ਸਿਆਸਤ ਤੋਂ ਉੱਪਰ ਉੱਠ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਇੱਕ ਸਾਲ ਵਿੱਚ 1 ਕਰੋੜ ਨੌਜਵਾਨਾਂ ਨੂੰ ਏਆਈ ਹੁਨਰ ਦੀ ਸਿਖਲਾਈ ਦੇਵੇਗੀ ਅਤੇ ਗਰੀਬ ਤੇ ਮੱਧਵਰਗੀ ਪਰਿਵਾਰਾਂ ਦੇ ਨੌਜਵਾਨਾਂ ਲਈ ਮੁਫ਼ਤ ਆਨਲਾਈਨ ਮੁਕਾਬਲਾ ਪ੍ਰੀਖਿਆ ਕੋਚਿੰਗ ਵੀ ਮੁਹੱਈਆ ਕਰਵਾਈ ਜਾਵੇਗੀ।

ਇਸ ਵਾਰ ਲਾਲ ਕਿਲ੍ਹੇ ’ਤੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ‘ਵੰਦੇ ਮਾਤਰਮ’ ਵੀ ਗਾਇਆ ਗਿਆ। ਸਮਾਗਮ ਦੀ ਸੁਰੱਖਿਆ ਲਈ ਦਿੱਲੀ ਵਿੱਚ ਵੱਡੇ ਪੱਧਰ ’ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਅਤੇ 1,000 ਤੋਂ ਵੱਧ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments