Saturday, August 15, 2026
Home Punjab ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਤਣਾਅ, ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ...

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਤਣਾਅ, ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਕੀਤੀ ਪਾਣੀ ਦੀ ਬੁਛਾੜ ਤੇ ਅੱਥਰੂ ਗੈਸ ਦੀ ਵਰਤੋਂ

0
3

ਚੰਡੀਗੜ੍ਹ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਵੱਲ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਵੱਲੋਂ ਲਗਾਏ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ।

ਪ੍ਰਦਰਸ਼ਨਕਾਰੀਆਂ ਵੱਲੋਂ ਟਰੈਕਟਰਾਂ ਦੇ ਪਿੱਛੇ ਲਗਾਏ ਗਏ ਬੈਰੀਕੇਡ ਹਟਾਉਣ ਦੀ ਵੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਵੱਡੀ ਗਿਣਤੀ ਵਿੱਚ ਮੌਜੂਦ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਧੱਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਵਾਰ-ਵਾਰ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਹਟਣ ਦੀ ਅਪੀਲ ਕੀਤੀ ਗਈ, ਪਰ ਪ੍ਰਦਰਸ਼ਨਕਾਰੀ ਅੱਗੇ ਵਧਣ ’ਤੇ ਅੜੇ ਰਹੇ।

ਮੌਕੇ ’ਤੇ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਿੱਚੋਂ ਕੁਝ ਨੌਜਵਾਨਾਂ ਦੇ ਹੱਥਾਂ ਵਿੱਚ ਹਥਿਆਰ ਹੋਣ ਦਾ ਵੀ ਦਾਅਵਾ ਕੀਤਾ ਗਿਆ ਹੈ। ਹਾਲਾਂਕਿ, ਇਸ ਦਾਅਵੇ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ ਹੈ।

ਸਥਿਤੀ ’ਤੇ ਕਾਬੂ ਪਾਉਣ ਲਈ ਪੁਲਿਸ ਵੱਲੋਂ ਲਗਾਤਾਰ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਫਿਲਹਾਲ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਤਣਾਅ ਬਰਕਰਾਰ ਹੈ ਅਤੇ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

 

LEAVE A REPLY

Please enter your comment!
Please enter your name here