Saturday, August 15, 2026
Home Punjab Malerkotla 80ਵੇਂ ਆਜ਼ਾਦੀ ਦਿਹਾੜੇ ਮੌਕੇ ਸਿਹਤ ਮੰਤਰੀ ਨੇ ਮਾਲੇਰਕੋਟਲਾ ਤੋਂ ਅਵਾਮ ਨੂੰ ਕੀਤਾ...

80ਵੇਂ ਆਜ਼ਾਦੀ ਦਿਹਾੜੇ ਮੌਕੇ ਸਿਹਤ ਮੰਤਰੀ ਨੇ ਮਾਲੇਰਕੋਟਲਾ ਤੋਂ ਅਵਾਮ ਨੂੰ ਕੀਤਾ ਸੰਬੋਧਨ

0
2

ਪੰਜਾਬ ਨੂੰ ਸਿਹਤ, ਸਿੱਖਿਆ,ਰੋਜ਼ਗਾਰ ਅਤੇ ਵਿਕਾਸ ਪੱਖੋਂ ਮਜ਼ਬੂਤ ਬਣਾਉਣ ਲਈ ਸਰਕਾਰ ਵਚਨਬੱਧ
·         * ਪੰਜਾਬ ਨੂੰ ਸਿਹਤਮੰਦ, ਸੁਰੱਖਿਅਤ, ਖੁਸ਼ਹਾਲ ਅਤੇ ਵਿਕਸਤ ਸੂਬਾ ਬਣਾਉਣ ਲਈ ਸਰਕਾਰ ਅਤੇ ਲੋਕਾਂ ਨੂੰ ਮਿਲ
ਕੇ ਕੰਮ ਕਰਨ ਦਾ ਦਿੱਤਾ ਸੱਦਾ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ

  • ਪੰਜਾਬ ਦਾ ਸਿਹਤ ਮਾਡਲ ਦੇਸ਼ ਲਈ ਮਿਸਾਲ, 1,090 ਆਮ ਆਦਮੀ ਕਲੀਨਿਕਾਂ ਰਾਹੀਂ 6 ਕਰੋੜ ਤੋਂ ਵੱਧ ਲੋਕਾਂ ਨੂੰ ਮੁਫ਼ਤ ਇਲਾਜ
  • ਮਾਲੇਰਕੋਟਲਾ ਵਿੱਚ 562.68 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਦੀ ਸਥਾਪਨਾ ਲਈ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਤਿਆਰ
  • 31 ਅਗਸਤ ਤੋਂ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਐਮ.ਆਰ.ਆਈ ਅਤੇ ਸੀ.ਟੀ ਸਕੈਨ ਦੀ ਸਹੂਲਤ

ਮਾਲੇਰਕੋਟਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸਿਹਤ, ਸਿੱਖਿਆ, ਰੋਜ਼ਗਾਰ ਅਤੇ ਵਿਕਾਸ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਅਤੇ ਵਿਕਾਸਮੁਖੀ ਨੀਤੀਆਂ ਸਦਕਾ ਪੰਜਾਬ ਮੁੜ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਡਾ. ਬਲਬੀਰ ਸਿੰਘ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਡਾ. ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਅਥਾਹ ਕੁਰਬਾਨੀਆਂ ਦੇਣ ਵਾਲੇ ਸੂਰਮਿਆਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਹਾਰਦਿਕ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਚੇਅਰਮੈਨ ਮਾਰਕੀਟ ਕਮੇਟੀ ਜਾਫਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ, ਚੇਅਰਮੈਨ ਪੰਚਾਇਤ ਸੰਮਤੀ ਸਤੌਖ ਸਿੰਘ ਜ਼ਿਲ੍ਹਾ ਚੇਅਰਮੈਂਨ ਪੰਜਾਬ ਟਰੇਡ ਕਮਿਸ਼ਨ ਆਜਮ ਦਾਰਾ, ਜ਼ਿਲ੍ਹਾ ਤੇ ਸੈਸ਼ਨ ਜੱਜ ਮਾਲੇਰਕੋਟਲਾ ਅਰੁਣ ਗੁਪਤਾ ਸਮੇਤ ਹੋਰ ਜੁਡੀਸ਼ੀਅਲ ਅਫ਼ਸਰ ਸਹਿਬਾਨ, ਡੀ.ਆਈ.ਜੀ ਕਮਾਡੋ ਗੁਰਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਗੁਰਮੀਤ ਸਿੰਘ,ਡਾਕਟਰ  ਮੁਹੰਮਦ ਗੁਲਜਾਰ,ਡਾ ਸੁਧੀਰ ਵਰਮਾ,ਡਾ ਰਾਕੇਸ ਅਰੋੜਾ, ਕੈਬਨਿਟ ਮੰਤਰੀ ਸਿਹਤ ਵਿਭਾਗ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਫਰਿਆਲ ਰਹਿਮਾਨ,ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਮੌਜੂਦ ਸਨ।

ਆਪਣੇ ਸੰਬੋਧਨ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ, ਸਿਹਤ, ਸਿੱਖਿਆ, ਮਹਿਲਾ ਸਸ਼ਕਤੀਕਰਨ, ਖੇਤੀਬਾੜੀ, ਉਦਯੋਗ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਸੂਬੇ ਦੇ ਜੀ.ਐਸ.ਟੀ. ਮਾਲੀਏ ਵਿੱਚ 20 ਫ਼ੀਸਦੀ ਵਾਧਾ ਦਰਜ ਹੋਇਆ ਹੈ ਅਤੇ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦਾ ਬਜਟ ਵਧਾ ਕੇ 1,170 ਕਰੋੜ ਰੁਪਏ ਕੀਤਾ ਗਿਆ ਹੈ।

ਸਿਹਤ ਖੇਤਰ ਸਬੰਧੀ ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਯੋਗ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ 1,090 ਆਮ ਆਦਮੀ ਕਲੀਨਿਕਾਂ ਰਾਹੀਂ 6 ਕਰੋੜ ਤੋਂ ਵੱਧ ਲੋਕ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। ਮਾਲੇਰਕੋਟਲਾ ਜ਼ਿਲ੍ਹੇ ਵਿੱਚ 15 ਆਮ ਆਦਮੀ ਕਲੀਨਿਕ ਅਤੇ 16 ਪਿੰਡ ਕਲੀਨਿਕ ਕਾਰਜਸ਼ੀਲ ਹਨ, ਜਦਕਿ 26 ਹੋਰ ਕਲੀਨਿਕ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

ਮਾਲੇਰਕੋਟਲਾ ਵਿੱਚ ਸਿਹਤ ਸਹੂਲਤਾਂ ਦੇ ਹੋਰ ਵਿਸਥਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਰੋਡ ਸਥਿਤ ਡਿਫੈਂਸ ਗਰਾਊਂਡ ਵਿਖੇ 38.5 ਏਕੜ ਰਕਬੇ ਵਿੱਚ 562.68 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਤ ਕਰਨ ਲਈ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਤਿਆਰ ਹੋ ਚੁੱਕੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਪ੍ਰੋਜੈਕਟ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।

 ਉਨ੍ਹਾਂ ਐਲਾਨ ਕੀਤਾ ਕਿ ਜ਼ਿਲ੍ਹਾ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ 31 ਅਗਸਤ 2026 ਤੋਂ ਐਮ.ਆਰ.ਆਈ ਅਤੇ ਸੀ.ਟੀ ਸਕੈਨ ਦੀ ਸਹੂਲਤ ਉਪਲਬਧ ਹੋਵੇਗੀ। ਇਸ ਨਾਲ ਲੋਕਾਂ ਨੂੰ ਗੰਭੀਰ ਅਤੇ ਜਟਿਲ ਬਿਮਾਰੀਆਂ ਦੀ ਜਾਂਚ ਲਈ ਹੋਰ ਸ਼ਹਿਰਾਂ ਵਿੱਚ ਜਾਣ ਦੀ ਲੋੜ ਘਟੇਗੀ।

LEAVE A REPLY

Please enter your comment!
Please enter your name here