Saturday, August 15, 2026
Home Punjab ਫਾਜ਼ਿਲਕਾ ਵਿੱਚ ਪੁਲਿਸ-ਬੀਐਸਐਫ ਦੀ ਸਾਂਝੀ ਕਾਰਵਾਈ, ਡਰੋਨ ਸਮੇਤ ਪਿਸਤੌਲ, ਮੈਗਜ਼ੀਨ ਤੇ ਕਾਰਤੂਸ...

ਫਾਜ਼ਿਲਕਾ ਵਿੱਚ ਪੁਲਿਸ-ਬੀਐਸਐਫ ਦੀ ਸਾਂਝੀ ਕਾਰਵਾਈ, ਡਰੋਨ ਸਮੇਤ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ

0
2

ਫਾਜ਼ਿਲਕਾ: ਜ਼ਿਲ੍ਹਾ ਫਾਜ਼ਿਲਕਾ ਪੁਲਿਸ ਨੇ ਸਰਹੱਦੀ ਖੇਤਰ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਡਰੋਨ, ਪਿਸਤੌਲ, ਦੋ ਮੈਗਜ਼ੀਨ ਅਤੇ ਨੌਂ ਕਾਰਤੂਸ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਸਦਰ ਪੁਲਿਸ ਫਾਜ਼ਿਲਕਾ ਦੀ ਟੀਮ ਗਸ਼ਤ ਦੌਰਾਨ ਪਿੰਡ ਮੂੰਬੇਕੇ ਵਿਖੇ ਮੌਜੂਦ ਸੀ। ਇਸ ਦੌਰਾਨ ਥਾਣਾ ਇੰਚਾਰਜ ਵੱਲੋਂ ਫੋਨ ਰਾਹੀਂ ਸੂਚਨਾ ਦਿੱਤੀ ਗਈ ਕਿ ਪਿੰਡ ਕਾਦਰ ਬਖਸ਼ ਵਿੱਚ ਨਿਰਮਲ ਚੌਕੀ ਦੇ ਨੇੜੇ ਇੱਕ ਡਰੋਨ ਅਤੇ ਪੈਕੇਟ ਮਿਲਿਆ ਹੈ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਬੀਐਸਐਫ ਦੇ ਜਵਾਨਾਂ ਨਾਲ ਸਾਂਝੇ ਤੌਰ ’ਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਇੱਕ ਖਰਾਬ ਡਰੋਨ, ਇੱਕ ਪਿਸਤੌਲ, ਦੋ ਮੈਗਜ਼ੀਨ ਅਤੇ ਨੌਂ ਕਾਰਤੂਸ ਬਰਾਮਦ ਕੀਤੇ ਗਏ।

ਪੁਲਿਸ ਮੁਤਾਬਕ ਬਰਾਮਦ ਪਿਸਤੌਲ ਟਿਸਾਸ ਤੁਰਕੀ ਦਾ ਹੈ ਅਤੇ ਇਸ ਦਾ ਕੈਲੀਬਰ .30 ਦੱਸਿਆ ਗਿਆ ਹੈ। ਮਾਮਲੇ ਦੀ ਜਾਂਚ ਸਹਾਇਕ ਐਸ.ਐਚ.ਓ. ਭੁਪਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਪੁਲਿਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਏਅਰਕ੍ਰਾਫਟ ਐਕਟ, 1934 ਦੀਆਂ ਧਾਰਾਵਾਂ 10, 11 ਅਤੇ 12 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਡਰੋਨ ਅਤੇ ਹਥਿਆਰਾਂ ਦੇ ਸਰੋਤ ਅਤੇ ਇਨ੍ਹਾਂ ਨੂੰ ਇੱਥੇ ਪਹੁੰਚਾਉਣ ਵਾਲੇ ਵਿਅਕਤੀਆਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here